ਕੰਨਿਆ ਸਕੂਲ ਮਹਿਤਪੁਰ ਵਿਖੇ ਲੜਕੀਆਂ ਦਾ ਕਰਾਟੇ ਕੰਪੀਟੀਸ਼ਨ ਕਰਵਾਇਆ

ਮਹਿਤਪੁਰ (ਵਰਮਾ) (ਸਮਾਜ ਵੀਕਲੀ): ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਤਪੁਰ ਵਿਖੇ ਜ਼ੋਨ ਨੰਬਰ 12 ਦਾ ਕਰਾਟੇ ਕੰਪੀਟੀਸ਼ਨ ਕਰਵਾਇਆ ਗਿਆ ਜਿਸ ਵਿਚ ਲਗਭਗ 12 ਸਕੂਲਾਂ ਨੇ ਭਾਗ ਲਿਆ। ਇਸ ਕੰਪੀਟੀਸ਼ਨ ਦੀ ਸ਼ੁਰੂਆਤ ਵਿਚ ਪ੍ਰਿੰਸੀਪਲ ਸ੍ਰੀ ਹਰਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ 6ਵੀਂ ਤੋਂ 8ਵੀਂ ਸ਼੍ਰੇਣੀ ਦੇ ਚਾਰ ਭਾਰ ਵਰਗ ਅਤੇ ਨੌਵੀਂ ਤੋਂ ਬਾਰ੍ਹਵੀਂ ਦੇ ਚਾਰ ਭਾਰ ਵਰਗ ਵਿਚ ਵੰਡ ਕੇ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸ੍ਰੀ ਮਨਜੀਤ ਸਿੰਘ, ਸ੍ਰੀ ਹਰਜਾਪ ਸਿੰਘ, ਸ੍ਰੀ ਮੇਜਰ ਸਿੰਘ, ਸ੍ਰੀਮਤੀ ਕਮਲਾ ਦੇਵੀ, ਸ੍ਰੀਮਤੀ ਅਮਨਦੀਪ ਕੌਰ ਅਤੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਸਾਹਿਬਾਨ ਹਾਜਰ ਸਨ।ਪ੍ਰਿੰਸੀਪਲ ਸ੍ਰੀ ਹਰਜੀਤ ਸਿੰਘ ਜੀ ਨੇ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਇਸੇ ਤਰ੍ਹਾਂ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਅੰਤ ਵਿੱਚ ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleLebanese-Canadian professor convicted for 1980 Paris synagogue bombing
Next articleਕਿਰਤੀਆਂ ਦੇ ਜਖ਼ਮਾਂ ਦਾ ਗੀਤ