ਕਪੂਰਥਲਾ ( ਕੌੜਾ )-ਭਾਰਤ ਤੋਂ ਕਰਾਟੇ ਖਿਡਾਰੀ ਐਮੇਚਿਓਰ ਕਰਾਟੇ ਡੂ ਐਸੋਸੀਏਸ਼ਨ ਆਫ ਇੰਡੀਆ ਦੀ ਤਰਫੋਂ ਅੰਤਰਰਾਸ਼ਟਰੀ ਕਰਾਟੇ ਸੈਮੀਨਾਰ ਯੂ ਕੇ ਵਿੱਚ ਹਿੱਸਾ ਲੈਣ ਲਈ ਗਏ ਸਨ। ਸੈਮੀਨਾਰ ਵਿੱਚ ਭਾਰਤ ਦੇ ਕਰਾਟੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਆਪਣੇ ਦੇਸ਼ ਦਾ ਨਾਂ ਰੌਸ਼ਨ ਕੀਤਾ। ਐਮੇਚਿਓਰ ਕਰਾਟੇ ਐਸੋਸੀਏਸ਼ਨ ਆਫ ਇੰਡੀਆ ਅਤੇ ਯੂਥ ਸਪੋਰਟਸ ਵੈਲਫੇਅਰ ਬੋਰਡ ਦੇ ਪ੍ਰਧਾਨ ਰਾਜੀਵ ਵਾਲੀਆ ਨੇ ਖਿਡਾਰੀ ਰਾਹੁਲ ਚੌਧਰੀ ਦਾ ਭਾਰਤ ਪਰਤਣ ‘ਤੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ। ਰਾਜੀਵ ਵਾਲੀਆ ਨੇ ਦੱਸਿਆ ਕਿ ਰਾਹੁਲ ਬੈਲਜੀਅਮ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਕਰਾਟੇ ਸੈਮੀਨਾਰ ਵਿੱਚ ਵੀ ਹਿੱਸਾ ਲੈਣਗੇ।ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਰੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿਸੇ ਨਾ ਕਿਸੇ ਖੇਡ ਵਿੱਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬਹੁਤ ਜਲਦੀ ਹੀ ਐਮੇਚਿਓਰ ਕਰਾਟੇ ਐਸੋਸੀਏਸ਼ਨ ਆਫ ਇੰਡੀਆ ਦੀ ਕਰਾਟੇ ਟੀਮ ਨੇ ਮਲੇਸ਼ੀਆ, ਥਾਈਲੈਂਡ ਅਤੇ ਲਾਓਸ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਮਾਰਸ਼ਲ ਆਰਟ ਈਵੈਂਟ ਵਿੱਚ ਭਾਗ ਲਿਆ। ਚੁਣੇ ਗਏ ਖਿਡਾਰੀਆਂ ਕੁਲਵਿੰਦਰ ਸਿੰਘ ਮਾਨ, ਹਰਸਿਮਰਨ ਸਿੰਘ ਔਲਖ, ਰਵਿੰਦਰ ਸਿੰਘ ਸੰਧੂ, ਸੁਖਦੇਵ ਸਿੰਘ, ਪ੍ਰਮਪ੍ਰੀਤ ਸਿੰਘ, ਕਰਨਦੀਪ ਸਿੰਘ ਨੇ ਅੰਤਰਰਾਸ਼ਟਰੀ ਮਾਰਸ਼ਲ ਆਰਟ ਈਵੈਂਟ ਵਿੱਚ ਭਾਗ ਲਿਆ। ਇਸ ਮੌਕੇ ਯੁਵਾ ਸਪੋਰਟਸ ਦੇ ਐੱਸ.ਸੀ ਨਵੀਨ ਕੁਮਾਰ ,ਯੁਵਾ ਖੇਡ ਭਲਾਈ ਬੋਰਡ ਦੇ ਸਕੱਤਰ ਜਸਪਾਲ ਸਿੰਘ ਪਨੇਸਰ, ਸੰਜੀਵ ਵਾਲੀਆ, ਗੁਰਚਰਨ ਸਿੰਘ, ਬਲਵਿੰਦਰ ਸਿੰਘ ਨੇ ਸ਼ਿਰਕਤ ਕੀਤੀ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly