ਬੰਗਲੂਰੂ (ਸਮਾਜ ਵੀਕਲੀ): ਬੀ.ਐੱਸ. ਯੇਦੀਯੁਰੱਪਾ ਨੇ ਸੋਮਵਾਰ ਨੂੰ ਕਰਨਾਟਕ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਰਾਜਪਾਲ ਠਾਵਰਚੰਦ ਗਹਿਲੋਤ ਨੂੰ ਸੌਂਪ ਦਿੱਤਾ ਹੈ। ਰਾਜਪਾਲ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ 2-3 ਦਿਨਾਂ ਵਿੱਚ ਕੀਤੀ ਜਾਵੇਗਾ। ਉਦੋਂ ਯੇਦੀਯੁਰੱਪਾ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ। ਯੇਦੀਯੁਰੱਪਾ ਨੇ ਗਹਿਲੋਤ ਨੂੰ ਰਾਜ ਭਵਨ ਵਿੱਚ ਆਪਣਾ ਅਸਤੀਫ਼ਾ ਰਾਜਪਾਲ ਗਹਿਲੋਤ ਨੂੰ ਅਸਤੀਫਾ ਸੌਂਪਿਆ।
ਯੇਦੀਯੁਰੱਪਾ ਨੇ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਇਸ ਤੋਂ ਕੁਝ ਘੰਟੇ ਪਹਿਲਾਂ, ਆਪਣੀ ਸਰਕਾਰ ਦੇ ਕਾਰਜਕਾਲ ਦੇ ਦੋ ਸਾਲ ਪੂਰੇ ’ਤੇ 78 ਸਾਲਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਨੇ ਵਿਧਾਨ ਸਭਾ ’ਚ ਕਿਹਾ ਸੀ ਕਿ ਉਹ ਦੁਪਹਿਰ ਦੇ ਖਾਣੇ ਤੋਂ ਬਾਅਦ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦੇਣਗੇ। ਯੇਦੀਯੁਰੱਪਾ ਨੇ ਭਾਵੁਕ ਹੁੰਦਿਆਂ ਗਲਾ ਭਰ ਕੇ ਕਿਹਾ ਸੀ, ‘ਮੇਰੀ ਗੱਲ ਨੂੰ ਐਂਵੇਂ ਨਾ ਸਮਝਿਓ , ਤੁਹਾਡੀ ਆਗਿਆ ਨਾਲ ਮੈਂ ਫੈਸਲਾ ਕੀਤਾ ਹੈ ਕਿ ਮੈਂ ਦੁਪਹਿਰ ਦੇ ਖਾਣੇ ਤੋਂ ਬਾਅਦ ਰਾਜ ਭਵਨ ਜਾਵਾਂਗਾ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਰਾਜਪਾਲ ਨੂੰ ਸੌਂਪਾਂਗਾ।’ ਉਨ੍ਹਾਂ ਕਿਹਾ ਸੀ, ‘ਮੈਂ ਇਹ ਉਦਾਸੀ ਕਰਕੇ ਨਹੀਂ, ਬਲਕਿ ਖੁਸ਼ੀ ਨਾਲ ਕਰ ਰਿਹਾ ਹਾਂ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly