ਸ਼ਾਂਤੀ ਤੇ ਸਦਭਾਵਨਾ ਕਾਇਮ ਰੱਖਣ ਦਾ ਜ਼ਿੰਮਾ ਕਰਨਾਟਕ ਸਰਕਾਰ ਦਾ: ਕਾਂਗਰਸ

Congress Flags

ਨਵੀਂ ਦਿੱਲੀ (ਸਮਾਜ ਵੀਕਲੀ):  ਕਰਨਾਟਕ ਹਾਈ ਕੋਰਟ ਦੇ ਫ਼ੈਸਲੇ ’ਤੇ ਕਾਂਗਰਸ ਨੇ ਕਿਹਾ ਕਿ ਲੜਕੀਆਂ ਦੀ ਸਿੱਖਿਆ ਯਕੀਨੀ ਬਣਾਉਣਾ ਤੇ ਸ਼ਾਂਤੀ ਤੇ ਸਦਭਾਵਨਾ ਕਾਇਮ ਰੱਖਣ ਦਾ ਜ਼ਿੰਮਾ ਭਾਜਪਾ ਸਰਕਾਰ ਸਿਰ ਹੈ, ਜਿਸਦੀ ਅਗਵਾਈ ਮੁੱਖ ਮੰਤਰੀ ਬਸਵਰਾਜ ਐੱਸ ਬੋਮਈ ਕਰ ਰਹੇ ਹਨ। ਕਾਂਗਰਸ ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਨੇ ਕਿਹਾ ਕਿ ਕਰਨਾਟਕ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸੇ ਨੂੰ ਵੀ ਸਕੂਲਾਂ-ਕਾਲਜਾਂ ਵਿੱਚ ਮਾਹੌਲ ਖਰਾਬ ਕਰਨ ਦੀ ਆਗਿਆ ਨਾ ਦਿੱਤੀ ਜਾਵੇ ਤੇ ਸੂਬੇ ਦੀ ਸ਼ਾਂਤੀ ਭਾਜਪਾ ਦੇ ਫ਼ਿਰਕੂ ਲੀਹਾਂ ’ਤੇ ਧਰੁਵੀਕਰਨ ਦੇ ਏਜੰਡੇ ਦੀ ਭੇਟ ਨਾ ਚੜ੍ਹ ਜਾਵੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫ਼ੈਸਲੇ ਦਾ ਮੁਸਲਿਮ ਵਿਦਿਆਰਥਣਾਂ ਦੀ ਸਿੱਖਿਆ ’ਤੇ ਮਾੜਾ ਪ੍ਰਭਾਵ ਪਵੇਗਾ: ਜਮਾਇਤ
Next articleNASA’s Artemis 1 moon rocket to make public debut on Thursday