ਬੰਗਲੌਰ (ਸਮਾਜ ਵੀਕਲੀ) : ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਅਤੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਅੱਜ ਸ਼ਾਮ ਨਵੀਂ ਦਿੱਲੀ ਲਈ ਰਵਾਨਾ ਹੋਣਗੇ, ਜਿਥੇ ਸੂਬੇ ਵਿੱਚ ਮੰਤਰੀ ਮੰਡਲ ਦੇ ਵਿਸਥਾਰ ਅਤੇ ਮੌਜੂਦਾ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਬਾਰੇ ਚਰਚਾ ਕਰਨ ਲਈ ਕਾਂਗਰਸ ਹਾਈ ਕਮਾਂਡ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਸਿੱਧਾਰਮਈਆ ਤੇ ਸ਼ਿਵਕੁਮਾਰ ਵਿਸ਼ੇਸ਼ ਉਡਾਣ ਵਿੱਚ ਸ਼ਾਮ 6.30 ਵਜੇ ਦਿੱਲੀ ਲਈ ਰਵਾਨਾ ਹੋਣਗੇ। ਉਹ ਰਾਤ ਲਈ ਰਾਸ਼ਟਰੀ ਰਾਜਧਾਨੀ ਵਿੱਚ ਰੁਕਣਗੇ।
HOME ਕਰਨਾਟਕ: ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਬਾਰੇ ਚਰਚਾ ਕਰਨ ਲਈ ਸਿੱਧਾਰਮਈਆ ਤੇ...