
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਕਰਤਾਰ ਕਾਨਵੈਂਟ ਸਕੂਲ, ਪ੍ਰਿੰਸ ਕਲੋਨੀ, ਗਲੀ ਨੰਬਰ 1, 33 ਫੁੱਟ ਰੋਡ, ਮੁੰਡੀਆਂ ਕਲਾਂ, ਲੁਧਿਆਣਾ ਦੇ ਤੀਜੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਗਣਿਤ ਅਤੇ ਸਾਇੰਸ ਉਲੰਪੀਆਡ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ਵਿੱਚ 34 ਬੱਚਿਆਂ ਨੇ ਭਾਗ ਲਿਆ । ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ । 8 ਬੱਚਿਆਂ ਨੇ ਗਣਿਤ ਅਤੇ ਸਾਇੰਸ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਹਾਸਲ ਕੀਤਾ । ਪੰਜ ਬੱਚਿਆਂ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ । ਦੋ ਬੱਚਿਆਂ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਹਾਸਲ ਕੀਤਾ । ਸਕੂਲ ਦੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



