HOME ਕਰਤਾਰ ਕਾਨਵੈਂਟ ਸਕੂਲ ਵਿਖੇ ਗਣਤੰਤਰ ਦਿਵਸ ਚਾਅ ਤੇ ਉਤਸ਼ਾਹ ਨਾਲ ਮਨਾਇਆ

ਕਰਤਾਰ ਕਾਨਵੈਂਟ ਸਕੂਲ ਵਿਖੇ ਗਣਤੰਤਰ ਦਿਵਸ ਚਾਅ ਤੇ ਉਤਸ਼ਾਹ ਨਾਲ ਮਨਾਇਆ

2
ਲੁਧਿਆਣਾ (ਸਮਾਜ ਵੀਕਲੀ)  ( ਕਰਨੈਲ ਸਿੰਘ ਐੱਮ.ਏ.) ਕਰਤਾਰ ਕਾਨਵੈਂਟ ਸਕੂਲ, ਪ੍ਰਿੰਸ ਕਲੋਨੀ, ਗਲੀ ਨੰਬਰ 1, 33 ਫੁੱਟ ਰੋਡ, ਮੁੰਡੀਆਂ ਕਲਾਂ, ਲੁਧਿਆਣਾ ਵਿਖੇ ਦੇਸ਼ ਦਾ ਰਾਸ਼ਟਰੀ ਤਿਉਹਾਰ ਗਣਤੰਤਰ ਦਿਵਸ ਬਹੁਤ ਹੀ ਚਾਅ ਤੇ ਉਤਸ਼ਾਹ ਨਾਲ ਮਨਾਇਆ ਗਿਆ । ਸਕੂਲ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਨਾਲ ਸੰਬੰਧਿਤ ਕਵਿਤਾ, ਗੀਤ, ਭਾਸ਼ਣ ਤੇ ਦੇਸ਼ ਪਿਆਰ ਨਾਲ ਭਰਪੂਰ ਨਾਚ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ । ਸਕੂਲ ਦੇ ਬੱਚਿਆਂ ਵੱਲੋਂ ਰਾਸ਼ਟਰੀ ਝੰਡੇ ਦੇ ਵੱਖ- ਵੱਖ ਪੋਸਟਰ ਤਿਆਰ ਕੀਤੇ ਗਏ। ਪ੍ਰੋਗਰਾਮ ਦੀ ਸ਼ੁਰੂਆਤ ਝੰਡਾ ਲਹਿਰਾ ਕੇ ਕੀਤੀ ਗਈ।  ਉਪਰੰਤ ਬੱਚਿਆਂ ਨੇ ਪ੍ਰੇਡ ਦੇ ਮਾਧਿਅਮ ਰਾਹੀਂ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਤਿਰੰਗੇ ਦੇ ਤਿੰਨ ਰੰਗਾਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ  ਕਿ ਭਾਰਤ ਦੇ ਰਾਸ਼ਟਰੀ ਝੰਡੇ ਦੇ ਤਿਰੰਗੇ ਦੀ ਉਪਰਲੀ ਪੱਟੀ ‘ਚ ਭਗਵਾਂ ਰੰਗ ਹੈ, ਜੋ ਦੇਸ਼ ਦੀ ਤਾਕਤ ਨੂੰ ਦਰਸਾਉਂਦਾ ਹੈ, ਮੱਧ ‘ਚ ਚਿੱਟੀ ਪੱਟੀ ਧਰਮ ਚੱਕਰ ਨਾਲ ਸ਼ਾਂਤੀ ਤੇ ਸਚਾਈ ਦਾ ਪ੍ਰਤੀਕ ਹੈ। ਹੇਠਲੀ ਹਰੀ ਪੱਟੀ ਉਪਜਾਊ ਸ਼ਕਤੀ, ਵਿਕਾਸ ਤੇ ਜ਼ਮੀਨ ਦੀ ਪਵਿੱਤਰਤਾ ਨੂੰ ਦਰਸਾਉਂਦੀ ਹੈ। ਉਹਨਾਂ ਵਿਦਿਆਰਥੀਆਂ ਤੇ ਸਮੂਹ ਅਧਿਆਪਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਪ੍ਰੋਗਰਾਮ ਦੇ ਅੰਤ ‘ਚ ਸਮੂਹ ਵਿਦਿਆਰਥੀਆਂ ਨੂੰ ਮਠਿਆਈਆਂ ਵੰਡੀਆਂ ਗਈਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਡਾ. ਵਿਸ਼ਾਲ ਕਾਲੜਾ ਨੂੰ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਫਿਲੌਰ ਨੇ ਕੀਤਾ ਸਨਮਾਨਿਤ
Next articleਕਿਸਾਨਾਂ ਦੀ ਖੁਸ਼ਹਾਲੀ ਦਾ ਪ੍ਰਤੀਕ : ਬਿਲਾਸਪੁਰ ਦਾ ਰਾਜ – ਪੱਧਰੀ ਨਲਵਾੜੀ ਮੇਲਾ