ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਕਰਤਾਰ ਕਾਨਵੈਂਟ ਸਕੂਲ, ਪ੍ਰਿੰਸ ਕਲੋਨੀ, ਗਲੀ ਨੰਬਰ 1, 33 ਫੁੱਟ ਰੋਡ, ਮੁੰਡੀਆਂ ਕਲਾਂ, ਲੁਧਿਆਣਾ ਦਾ ਪੰਜਵੀਂ, ਸੱਤਵੀਂ ਅਤੇ ਨੌਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ ਪੰਜਵੀਂ ਜਮਾਤ ਦੀ ਪ੍ਰੀਖਿਆ ਵਿੱਚ 11 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਸਾਰੇ ਹੀ ਬੱਚੇ ਵਧੀਆ ਨੰਬਰ ਲੈ ਕੇ ਪਾਸ ਹੋਏ । ਸ਼ੁਭਮ ਨੇ 482/500 (96.4%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੱਤਵੀਂ ਜਮਾਤ ਵਿੱਚ 12 ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ। ਸਾਰੇ ਹੀ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ। ਨਿਖਿਲ ਨੇ 542/600 (90.3%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਉਹਨਾਂ ਦੱਸਿਆ ਕਿ ਨੌਵੀਂ ਜਮਾਤ ਦੇ ਅੱਠ ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ। ਸਾਰੇ ਹੀ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ। ਦਿਵਿਆ ਕੁਮਾਰੀ ਨੇ 583/650 (89.6%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ । ਉਹਨਾਂ ਕਿਹਾ ਕਿ ਸਕੂਲ ਦੇ ਸ਼ਾਨਦਾਰ ਨਤੀਜੇ ਆਉਣ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਸਿਰ ਹੈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj