HOME  ਕਰਤਾਰ ਕਾਨਵੈਂਟ ਸਕੂਲ  ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ 

 ਕਰਤਾਰ ਕਾਨਵੈਂਟ ਸਕੂਲ  ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ 

5
ਲੁਧਿਆਣਾ    (ਸਮਾਜ ਵੀਕਲੀ)    (ਕਰਨੈਲ ਸਿੰਘ ਐੱਮ.ਏ.) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ‘ਚ ਕਰਤਾਰ ਕਾਨਵੈਂਟ ਸਕੂਲ, ਪ੍ਰਿੰਸ ਕਲੋਨੀ, ਗਲੀ ਨੰਬਰ 1, 33 ਫੁੱਟ ਰੋਡ, ਮੁੰਡੀਆਂ ਕਲਾਂ, ਲੁਧਿਆਣਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ । ਸਕੂਲ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ। ਸਕੂਲ ਦੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਦੀਆ ਨੇ 92% (460/500) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਅਤੇ ਜਸਪ੍ਰੀਤ ਚੌਧਰੀ ਨੇ 83% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ । ਸ਼ਾਨਦਾਰ ਨਤੀਜੇ ਲਈ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਕਿਹਾ ਕਿ ਤੁਹਾਡੀ ਮਿਹਨਤ ਤੇ ਲਗਨ ਸੱਚਮੁੱਚ ਰੰਗ ਲਿਆਈ ਹੈ। ਵਿਦਿਆਰਥੀਆਂ ਨੂੰ ਉਹਨਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅਧਿਆਪਕ ਦਲ ਮਾਤਾ ਭੱਦਰਕਾਲੀ ਦੇ78ਵੇਂ ਸਾਲਾਨਾ ਇਤਿਹਾਸਿਕ ਮੇਲੇ ਦੇ ਸੰਬੰਧ ਵਿੱਚ ਸ਼ੇਖੂਪੁਰ ਮੰਦਰ ਵਿਖੇ ਨਤਮਸਤਕ ਹੋਇਆ 
Next article10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਚੰਗੇ ਨਤੀਜੇ ਪ੍ਰ ‘ਤੇ ਸਕੂਲ ਮੈਨੇਜਮੇੰਟ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ