ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਕਰਤਾਰ ਕਾਨਵੈਂਟ ਸਕੂਲ, ਪ੍ਰਿੰਸ ਕਲੋਨੀ, ਗਲੀ ਨੰਬਰ 1, 33 ਫੁੱਟ ਰੋਡ, ਮੁੰਡੀਆਂ ਕਲਾਂ, ਲੁਧਿਆਣਾ ਵਿਖੇ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ। ਜਿਨ੍ਹਾਂ ਵਿੱਚ ਇੱਕ ਲੱਤ, ਤਿੰਨ ਲੱਤ ਦੌੜਾਂ, 100 ਮੀਟਰ ਦੌੜ, ਚਾਟੀ ਦੌੜ, ਸਪਾਈਡਰ ਦੌੜ, ਸਿਟ ਸਟੈਂਡ ਦੌੜ, ਊਠਕ ਬੈਠਕ ਦੌੜਾਂ ਸਨ। ਇਹਨਾਂ ਦੌੜਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ। ਉਹਨਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ।

