HOME ਕਰਤਾਰ ਕਾਨਵੈਂਟ ਸਕੂਲ ‘ਚ ਵਿਸਾਖੀ ਦਾ ਤਿਉਹਾਰ ਮਨਾਇਆ

ਕਰਤਾਰ ਕਾਨਵੈਂਟ ਸਕੂਲ ‘ਚ ਵਿਸਾਖੀ ਦਾ ਤਿਉਹਾਰ ਮਨਾਇਆ

1

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਕਰਤਾਰ ਕਾਨਵੈਂਟ ਸਕੂਲ, ਪ੍ਰਿੰਸ ਕਲੋਨੀ, 33 ਫੁੱਟ ਰੋਡ, ਲੁਧਿਆਣਾ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।  ਵਿਦਿਆਰਥੀਆਂ ਵੱਲੋਂ ਪੰਜਾਬੀ ਵਿਰਸੇ ਨੂੰ ਮੁੱਖ ਰੱਖਦਿਆਂ ਹੋਇਆਂ ਰੰਗ-ਬਰੰਗੇ ਪਹਿਰਾਵੇ ਵਿੱਚ ਸੱਜ-ਧੱਜ ਕੇ ਆਪਣੇ ਘਰਾਂ ਤੋਂ ਆਏ ਜੋ ਕਿ ਬਹੁਤ ਹੀ ਪਿਆਰੇ ਲੱਗ ਰਹੇ ਸਨ । ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਵਿਸਾਖੀ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਕਿ ਵਿਸਾਖੀ ਦੇ ਤਿਉਹਾਰ ਦੀ ਸਭ ਤੋਂ ਜ਼ਿਆਦਾ ਉਡੀਕ ਕਿਸਾਨਾਂ ਨੂੰ ਹੁੰਦੀ ਹੈ ਕਿਉਂਕਿ ਉਹਨਾਂ ਵੱਲੋਂ ਬੀਜੀ ਗਈ ਕਣਕ ਪੱਕ ਕੇ ਤਿਆਰ ਹੋ ਚੁੱਕੀ ਹੁੰਦੀ ਹੈ, ਜਿਸ ਨੂੰ ਵਿਸਾਖੀ ਵਾਲੇ ਦਿਨ ਕੱਟਿਆ ਜਾਂਦਾ ਹੈ । ਉਹਨਾਂ ਦੱਸਿਆ ਕਿ ਬੱਚਿਆਂ ਵੱਲੋਂ ਗੀਤ ਪੇਸ਼ ਕੀਤੇ ਗਏ ਅਤੇ ਲੋਕ ਗੀਤਾਂ ਤੇ ਗਿੱਧਾ ਭੰਗੜਾ ਪਾਇਆ ਗਿਆ । ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸਕ ਮਹੱਤਵ ਅਤੇ 1699 ਈਸਵੀ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਕੀਤੀ ਗਈ ਖਾਲਸਾ ਪੰਥ ਦੀ ਸਿਰਜਣਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਸਕੂਲ ਦੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleSAMAJ WEEKLY = 15/04/2026
Next articleਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ