ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਕਰਵਾ ਚੌਥ ਸਬੰਧੀ ਸਮਾਗਮ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਂਗਾ ਦੀ ਅਗਵਾਈ ਵਿੱਚ ਕਰਵਾ ਚੌਥ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਵਿਸ਼ੇਸ਼ ਤੌਰ ‘ਤੇ ਸਮਾਗਮ ਵਿਚ ਸ਼ਾਮਲ ਹੋਏ । ਵਿਦਿਆਰਥਣਾਂ ਦਰਮਿਆਨ ਜਵੈਲਰੀ ਮੇਕਿੰਗ ਅਤੇ ਹੱਥਾਂ ‘ਤੇ ਮੇਂਂਹਦੀ ਲਗਾਉਣਾ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ ।

ਜੇਵੈਲਰੀ ਮੇਕਿੰਗ ਕੰਪੀਟੀਸ਼ਨ ਵਿੱਚ ਬੱਚਿਆਂ ਨੇ ਆਪਣੇ ਹੱਥਾਂ ਨਾਲ ਵੱਖ ਵੱਖ ਤਰਾਂ ਦੇ ਗਹਿਣੇ ਤਿਆਰ ਕੀਤੇ ਅਤੇ ਮੇਂਹਦੀ ਮੁਕਾਬਲੇ ਵਿੱਚ ਵੀ ਵਿਦਿਆਰਥਣਾਂ ਵੱਡੀ ਗਿਣਤੀ ਵਿਚ ਹਿੱਸਾ ਲਿਆ । ਮੇਹੰਦੀ ਮੁਕਾਬਲੇ ਵਿੱਚ ਲਾਲਾ ਲਾਜਪਤ ਰਾਏ ਹਾਉਸ ਦੀ ਰਾਧਿਕਾ ਪਹਿਲੇ ਸਥਾਨ ‘ਤੇ ਕਬਜ਼ਾ ਕਰਨ ਵਿਚ ਸਫਲ ਰਹੀ । ਸੁਨੇਹਾ ਦੂਜੇ ਅਤੇ ਨੇਤਾ ਜੀ ਸੁਭਾਸ਼ ਚੰਦਰ ਹਾਉਸ ਦੀ ਭਾਵਨਾ ਤੀਜੇ ਸਥਾਨ ‘ਤੇ ਰਹੀ । ਜਵੈਲਰੀ ਮੁਕਾਬਲੇ ਵਿੱਚ ਭਗਤ ਸਿੰਘ ਹਾਉਸ ਦੀ ਸਹਾਨੀ ਪਹਿਲੇ, ਗੁਰਲੀਨ ਕੌਰ ਦੂਜੇ ਅਤੇ ਪਲਕ ਤੀਜੇ ਸਥਾਨ ‘ਤੇ ਰਹੀ । ਸਮਾਗਮ ਦੇ ਅੰਤ ਵਿੱਚ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਆਦਿ ਸਟਾਫ਼ ਮੈਂਬਰ ਹਾਜਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਟੇਟ ਐਵਾਰਡੀ ਕੋਚ ਚਰਨਜੀਤ ਸਿੰਘ ਦੀ ਸਖ਼ਤ ਮਿਹਨਤ ਸਦਕਾ ਛੰਨਾ ਸ਼ੇਰ ਸਿੰਘ ਸਕੂਲ ਦੇ 18 ਖਿਡਾਰੀ ਸੂਬਾ ਪੱਧਰੀ ਖੇਡਾਂ ਵਿੱਚ ਪ੍ਰਦਰਸ਼ਨ ਕਰਨਗੇ
Next articleਆਪਣੀ ਟਰਾਂਸਪੋਰਟ ਵਾਲਾ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਮਾਰਟ ਐਲੀਮੈਂਟਰੀ ਸਕੂਲ ਧਾਲੀਵਾਲ ਦੋਨਾਂ ਬਣਿਆ