ਸ੍ਰੀਨਗਰ (ਸਮਾਜ ਵੀਕਲੀ) : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਅੱਜ ਮਨੋਰੋਗੀ ਵੱਲੋਂ ਕੀਤੇ ਹਮਲੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਛੇ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜਾਵੇਦ ਅਹਿਮਦ ਨੇ ਕਥਿਤ ਤੌਰ ‘ਤੇ ਜ਼ਿਲ੍ਹੇ ਦੇ ਅਸ਼ਮੁਕਾਮ ਇਲਾਕੇ ‘ਚ ਸਵੇਰੇ ਕੰਮ ਲਈ ਨਿਕਲੇ ਲੋਕਾਂ ‘ਤੇ ਡੰਡਾ ਮਾਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਹਮਲੇ ‘ਚ ਜ਼ਖ਼ਮੀ ਹੋਏ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ ਘੱਟੋ-ਘੱਟ ਛੇ ਹੋਰਾਂ ਦਾ ਇਲਾਜ ਚੱਲ ਰਿਹਾ ਹੈ। ਇਕ ਜ਼ਖ਼ਮੀ ਨੇ ਪੁਲੀਸ ਨੂੰ ਦੱਸਿਆ ਕਿ ਕਈ ਲੋਕਾਂ ਨੇ ਹਮਲਾਵਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ।