ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ): ਕਟਾਰੀਆ ਗੋਤਰ ਦੇ ਸਮੂਹ ਪਰਿਵਾਰਾਂ ਅਤੇ ਸੰਗਤ ਲਈ ਇੱਕ ਅਹਿਮ ਖ਼ਬਰ ਹੈ। ਕਟਾਰੀਆ ਗੋਤਰ ਦਾ ਸਲਾਨਾ ਮੇਲਾ ਆਉਂਦੀ 7 ਜੂਨ ਦਿਨ ਐਤਵਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧੀਨ ਆਉਂਦੇ ਪਿੰਡ ਸਿਆਣਾ (ਨੇੜੇ ਬਲਾਚੌਰ) ਵਿਖੇ ਸਥਿਤ ਜਠੇਰਿਆਂ ਦੀ ਪਵਿੱਤਰ ਧਰਤੀ ‘ਤੇ ਬੜੀ ਸਰਧਾ-ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਧਰਮਪਾਲ ਕਟਾਰੀਆ ਸਾਬਕਾ (ਸਕੱਤਰ ) ਜਿਲ੍ਹਾਂ ਪਰਿਸ਼ਦ ਮੈਂਬਰ ਨੇ ਦੱਸਿਆ ਕਿ ਇਹ ਮੇਲਾ ਪਿੰਡ ਸਿਆਣਾ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੇਲੇ ਦੌਰਾਨ ਜਠੇਰਿਆਂ ਦੇ ਸਥਾਨ ‘ਤੇ ਨਤਮਸਤਕ ਹੋਣ ਅਤੇ ਅਸ਼ੀਰਵਾਦ ਪ੍ਰਾਪਤ ਕਰਨ ਲਈ ਕਟਾਰੀਆ ਗੋਤਰ ਦੀ ਸੰਗਤ ਵੱਡੀ ਗਿਣਤੀ ਵਿੱਚ ਪਹੁੰਚ ਰਹੀ ਹੈ। ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਨੂੰ ਇਸ ਮੇਲੇ ਵਿੱਚ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



