HOME ਕਾਠਗੜ੍ਹ ਪੁਲਿਸ ਵੱਲੋਂ 4 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਗ੍ਰਿਫਤਾਰ

ਕਾਠਗੜ੍ਹ ਪੁਲਿਸ ਵੱਲੋਂ 4 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਗ੍ਰਿਫਤਾਰ

14
​ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਕਾਠਗੜ੍ਹ  ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 04 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ​ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕਾਠਗੜ੍ਹ ਦੇ ਅਧੀਨ ਆਉਂਦੇ ਇਲਾਕੇ ਵਿੱਚ ਜਦੋਂ ਐਚ.ਸੀ. ਗੌਰਵ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਜੀ.ਟੀ. ਰੋਡ ਸੁੱਧਾਮਾਜਰਾ ਕੱਟ ਦੇ ਨੇੜੇ ਮੌਜੂਦ ਸੀ, ਤਾਂ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਦੀ ਗੱਡੀ ਨੂੰ ਵੇਖ ਕੇ ਉਕਤ ਨੌਜਵਾਨ ਘਬਰਾ ਗਿਆ ਅਤੇ ਉਸਨੇ ਇੱਕ ਮੋਮੀ ਲਿਫਾਫਾ ਕੱਢ ਕੇ ਸੜਕ ਦੇ ਕਿਨਾਰੇ ਖਾਲੀ ਪਲਾਟ ਵਿੱਚ ਸੁੱਟ ਦਿੱਤਾ ਅਤੇ ਤੇਜ਼ ਕਦਮਾਂ ਨਾਲ ਪਿੱਛੇ ਨੂੰ ਮੁੜਨ ਲੱਗਾ। ​ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ ‘ਤੇ ਮੁਸਤੈਦੀ ਦਿਖਾਉਂਦੇ ਹੋਏ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣੀ ਪਛਾਣ ਰਵੀ ਪੁੱਤਰ ਬਲਵੀਰ ਸਿੰਘ, ਵਾਸੀ ਲਵੋਈਆ ਮੁਹੱਲਾ, ਗੀਤਾ ਭਵਨ ਰੋਡ, ਨਵਾਂਸ਼ਹਿਰ (ਉਮਰ ਕਰੀਬ 36 ਸਾਲ) ਵਜੋਂ ਦੱਸੀ। ​ਜਦੋਂ ਪੁਲਿਸ ਵੱਲੋਂ ਸਾਥੀ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਉਸ ਵੱਲੋਂ ਸੁੱਟੇ ਗਏ ਲਿਫਾਫੇ ਦੀ ਚੈਕਿੰਗ ਵਿੱਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਰਵੀ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤਹਿਤ ਮੁਕੱਦਮਾ ਨੰਬਰ 95, ਮਿਤੀ 20-06-2026 ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ- ਸਕੌਮਿਸ ‘ਚ ਸਜਾਇਆ ਗਿਆ ਨਗਰ ਕੀਰਤਨ, ਵੱਡੀ ਗਿਣਤੀ ਚ ਸੰਗਤਾਂ ਨੇ ਭਰੀ ਹਾਜ਼ਰੀ
Next articleਭਾਜਪਾ ਆਗੂ ਦੀ ਪੰਜਾਬੀਆਂ ਦੇ ਜਜ਼ਬਾਤਾਂ ਤੇ ਕੀਤੀ ਟਿੱਪਣੀ ਨਿੰਦਣਯੋਗ : ਵਿਕਰਮ ਸਿੰਘ ਬਾਜਵਾ