ਨਵਾਂਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) : ਜਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਕਾਠਗੜ੍ਹ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ। ਮਿਲੀ ਜਾਣਕਾਰੀ ਮੁਕਾਬਕ ਏ.ਐਸ.ਆਈ. ਪ੍ਰੇਮ ਲਾਲ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੇਨ ਜੀ.ਟੀ. ਰੋਡ ਕਾਠਗੜ੍ਹ ਮੋੜ ਕੋਲ ਮੌਜੂਦ ਸੀ। ਇਸੇ ਦੌਰਾਨ ਸੜਕ ਦੇ ਸੱਜੇ ਪਾਸੇ ਸਾਹਮਣੇ ਤੋਂ ਇੱਕ ਨੌਜਵਾਨ ਲੜਕਾ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਉਸ ਨੌਜਵਾਨ ਨੇ ਘਬਰਾਹਟ ਵਿੱਚ ਆਪਣੀ ਪੈਂਟ ਦੀ ਖੱਬੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਪਲਾਸਟਿਕ ਦਾ ਲਿਫ਼ਾਫ਼ਾ ਕੱਢ ਕੇ ਸੜਕ ਦੇ ਕੰਢੇ ਸੁੱਟ ਦਿੱਤਾ ਅਤੇ ਪਿੱਛੇ ਨੂੰ ਤੇਜ਼ ਕਦਮੀਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਪਾਰਟੀ ਨੇ ਮੁਸਤੈਦੀ ਵਰਤਦਿਆਂ ਉਕਤ ਨੌਜਵਾਨ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਜਦੋਂ ਪੁਲਿਸ ਵੱਲੋਂ ਉਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ, ਤਾਂ ਉਸ ਵਿੱਚੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਨੌਜਵਾਨ ਦੀ ਪਛਾਣ ਸਾਹਿਲ ਪੁੱਤਰ ਓਮ ਪ੍ਰਕਾਸ਼, ਵਾਸੀ ਨੇੜੇ ਸੈਣੀ ਟਾਵਰ, ਬੰਗਾ ਰੋਡ, ਨਵਾਂਸ਼ਹਿਰ (ਥਾਣਾ ਸਿਟੀ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ) ਵਜੋਂ ਹੋਈ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



