HOME ਕਾਠਗੜ੍ਹ ਪੁਲਿਸ ਵੱਲੋਂ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਇੱਕ ਕਾਬੂ

ਕਾਠਗੜ੍ਹ ਪੁਲਿਸ ਵੱਲੋਂ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਇੱਕ ਕਾਬੂ

10
     (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ) : ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਚੋਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਕਾਠਗੜ੍ਹ ਦੀ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫਲਤਾ ਮਿਲੀ ਜਦੋਂ ਇੱਕ ਮੁਖਬਰ ਖਾਸ ਦੀ ਇਤਲਾਹ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ​ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ ਐਸ ਆਈ ਪ੍ਰੇਮ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖਾਸ ਵੱਲੋਂ ਸੂਚਨਾ ਮਿਲੀ ਸੀ ਕਿ ਮੋਹਿਤ ਕੁਮਾਰ ਪੁੱਤਰ ਬਲਦੇਵ ਰਾਜ, ਵਾਸੀ ਪਿੰਡ ਨਿਗਾਹੀ ਦੇ ਵਾੜੇ ਰੱਤੇਵਾਲ (ਥਾਣਾ ਕਾਠਗੜ੍ਹ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ), ਜੋ ਕਿ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ, ਅੱਜ ਵੀ ਚੋਰੀ ਦਾ ਮੋਟਰਸਾਈਕਲ ਵੇਚਣ ਦੀ ਫਿਰਾਕ ਵਿੱਚ ਘੁੰਮ ਰਿਹਾ ਹੈ। ਉਹ ਰੱਤੇਵਾਲ ਸਾਈਡ ਤੋਂ ਕਾਠਗੜ੍ਹ ਸਾਈਡ ਵੱਲ ਆ ਰਿਹਾ ਸੀ। ​ਏ ਐਸ ਆਈ ਪ੍ਰੇਮ ਲਾਲ ਨੇ ਅੱਗੇ ਦੱਸਿਆ ਕਿ ਮੁਖਬਰ ਦੀ ਇਤਲਾਹ ਦੇ ਆਧਾਰ ‘ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਠਗੜ੍ਹ ਤੋਂ ਰੱਤੇਵਾਲ ਰੋਡ ‘ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਗਈ। ਇਸ ਨਾਕਾਬੰਦੀ ਦੌਰਾਨ ਪੁਲਿਸ ਨੇ ਮੁਸਤੈਦੀ ਵਰਤਦਿਆਂ ਦੋਸ਼ੀ ਮੋਹਿਤ ਕੁਮਾਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ​ਪੁਲਿਸ ਅਧਿਕਾਰੀ ਮੁਤਾਬਕ ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਮਾਮਲੇ ਦੀ ਬਾਰੀਕੀ ਨਾਲ ਤਫਤੀਸ਼ ਅਮਲ ਵਿੱਚ ਲਿਆਂਦੀ ਗਈ, ਤਾਂ ਦੋਸ਼ੀ ਦੀ ਨਿਸ਼ਾਨਦੇਹੀ ‘ਤੇ ਚੋਰੀ ਦੇ ਹੋਰ ਵਾਹਨ ਵੀ ਬਰਾਮਦ ਕੀਤੇ ਗਏ। ਪੁਲਿਸ ਨੇ ਇਸ ਕਾਰਵਾਈ ਦੌਰਾਨ 2 ਮੋਟਰਸਾਈਕਲ (ਮਾਰਕਾ ਟੀ ਵੀ ਐਸ) ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਚੋਰੀ ਦੇ ਹੋਰ ਮਾਮਲਿਆਂ ਦਾ ਵੀ ਖੁਲਾਸਾ ਹੋ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਨਾਨਕਸਰ ਬਰੈਂਪਟਨ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
Next articleਡਾ. ਬੀ. ਆਰ. ਅੰਬੇਡਕਰ ਐਜੂਕੇਸ਼ਨ ਵੈਲਫੇਅਰ ਸੋਸਾਇਟੀ ਅੱਪਰਾ ਨੇ ਲਗਾਏ ਫਲਦਾਰ ਅਤੇ ਛਾਂਦਾਰ ਬੂਟੇ