HOME ਕਾਠਗੜ੍ਹ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਵਾਲਾ ਮੁਲਜ਼ਮ ਗ੍ਰਿਫ਼ਤਾਰ, ਚੋਰੀ...

ਕਾਠਗੜ੍ਹ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਵਾਲਾ ਮੁਲਜ਼ਮ ਗ੍ਰਿਫ਼ਤਾਰ, ਚੋਰੀ ਦਾ ਮੋਟਰਸਾਈਕਲ ਬਰਾਮਦ

2

ਨਵਾਂਸ਼ਹਿਰ /ਕਾਠਗੜ੍ਹ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਕਾਠਗੜ੍ਹ ਦੀ ਪੁਲਿਸ ਵੱਲੋਂ ਇੱਕ ਮੁਖ਼ਬਰ ਖ਼ਾਸ ਦੀ ਇਤਲਾਹ ‘ਤੇ ਮੁਸਤੈਦੀ ਦਿਖਾਉਂਦੇ ਹੋਏ ਮੋਟਰਸਾਈਕਲ ਚੋਰੀ ਕਰਨ ਅਤੇ ਉਸ ਨੂੰ ਅੱਗੇ ਵੇਚਣ ਦੇ ਗੋਰਖਧੰਦੇ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਏ.ਐਸ.ਆਈ. ਪ੍ਰੇਮ ਲਾਲ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਸੀ ਕਿ ਭਜਨ ਲਾਲ ਪੁੱਤਰ ਰਾਮ ਲਾਲ, ਵਾਸੀ ਨੱਥਾਨੰਗਲ ,ਥਾਣਾ ਕਾਠਗੜ੍ਹ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਜੋ ਕਿ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ, ਅੱਜ ਵੀ ਚੋਰੀ ਦੇ ਇੱਕ ਮੋਟਰਸਾਈਕਲ ਨੂੰ ਅੱਗੇ ਵੇਚਣ ਦੀ ਫਿਰਾਕ ਵਿੱਚ ਨੱਬਾ ਨੰਗਲ ਸਾਹਿਬ ਤੋਂ ਕਾਠਗੜ੍ਹ ਸਾਹਿਬ ਵੱਲ ਆ ਰਿਹਾ ਹੈ। ਇਸ ਪੁਖ਼ਤਾ ਇਤਲਾਹ ‘ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਵੱਲੋਂ ਕਾਠਗੜ੍ਹ ਖੱਡ ਦੇ ਕੋਲ ਤੁਰੰਤ ਨਾਕਾਬੰਦੀ ਕਰਕੇ ਚੈਕਿੰਗ ਸ਼ੁਰੂ ਕੀਤੀ ਗਈ, ਜਿਸ ਦੌਰਾਨ ਮੁਲਜ਼ਮ ਭਜਨ ਲਾਲ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੌਕੇ ਤੋਂ 1 ਚੋਰੀ ਦਾ ਮੋਟਰਸਾਈਕਲ ਸਫ਼ਲਤਾਪੂਰਵਕ ਬਰਾਮਦ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਫੜੇ ਗਏ ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਇਸ ਇਲਾਕੇ ਵਿੱਚੋਂ ਚੋਰੀ ਕੀਤੇ ਗਏ ਹੋਰ ਮੋਟਰਸਾਈਕਲਾਂ ਦੇ ਬਰਾਮਦ ਹੋਣ ਦੀ ਵੀ ਪੂਰੀ ਸੰਭਾਵਨਾ ਹੈ। ਇਸ ਸਬੰਧੀ ਕਾਠਗੜ੍ਹ ਪੁਲਿਸ ਵੱਲੋਂ ਮੁਲਜ਼ਮ ਭਜਨ ਲਾਲ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਮੁਲਜ਼ਮ ਪੁਲਿਸ ਹਿਰਾਸਤ ਵਿੱਚ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਮੋਰਿੰਡਾ ਵਿਖੇ ਭਲਕੇ ਸੱਭਿਆਚਾਰਕ ਮੇਲਾ- ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਕਰਨਗੇ ਸ਼ਿਰਕਤ
Next articleਪ੍ਰਿੰਸ ਦੁਸਾਂਝ ਨੂੰ ਮਿਲੀ ਬਲਾਕ ਯੂਥ ਕਾਂਗਰਸ ਰੁੜਕਾ ਕਲਾਂ ਦੀ ਪ੍ਰਧਾਨਗੀ