ਕਪੂਰਥਲਾ, (ਕੌੜਾ)- ਲੇਖਕਾਂ ਦੀ ਵਿਸ਼ਵ ਪ੍ਰਸਿੱਧ ਸੰਸਥਾ ਸਿਰਜਣਾ ਕੇਂਦਰ ਕਪੂਰਥਲਾ (ਰਜਿ.) ਦੀ ਕਾਰਜਕਾਰਨੀ ਕਮੇਟੀ ਵਿੱਚ ਸ਼ਾਮਿਲ ਪ੍ਰਿੰਸੀਪਲ ਕੇਵਲ ਸਿੰਘ ਰਤੜਾ, ਡਾ.ਅਵਤਾਰ ਸਿੰਘ ਭੰਡਾਲ, ਸ਼ਹਿਬਾਜ਼ ਖ਼ਾਨ ,ਆਸ਼ੁ ਕਮਰਾ, ਅਵਤਾਰ ਸਿੰਘ ਗਿੱਲ ਅਤੇ ਮਲਕੀਤ ਸਿੰਘ ਮੀਤ ਵੱਲੋਂ ਲਏ ਗਏ ਫੈਸਲੇ ਅਨੁਸਾਰ ਕੌਮਾਂਤਰੀ ਮਾਂ ਬੋਲੀ ਪੰਜਾਬੀ ਦਿਵਸ ਨੂੰ ਸਮਰਪਿਤ ਇੱਕ ਵਿਸ਼ਾਲ ਕਵੀ ਦਰਬਾਰ ਮਿਤੀ 21 ਫਰਵਰੀ 2024 ਦਿਨ ਬੁੱਧਵਾਰ ਨੂੰ ਕੇਂਦਰ ਦੇ ਦਫ਼ਤਰ ਵਿਰਸਾ ਵਿਹਾਰ ਵਿਖੇ ਬਾਅਦ ਦੁਪਹਿਰ 3:30 ਵਜੇ ਕਰਵਾਇਆ ਜਾ ਰਿਹਾ ਹੈ ।
ਕੇਂਦਰ ਦੀ ਸਹਾਇਕ ਪ੍ਰੈਸ ਸਕੱਤਰ ਰਜਨੀ ਵਾਲੀਆ ਨੇ ਜਾਣਕਾਰੀ ਦਿੱਤੀ ਕਿ ਅਮਰੀਕਾ ਤੋਂ ਆਏ ਸ੍ਰ. ਇੰਦਰਜੀਤ ਸਿੰਘ ਪੁਰੇਵਾਲ ਜੋ ਕਿ “ਰਾਗ” ਸਾਹਿਤਕ ਪੱਤਰ ਦੇ ਮੁੱਖ ਸੰਪਾਦਕ ਹਨ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਅਤੇ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਜਦ ਕਿ ਪ੍ਰਧਾਨਗੀ ਮੰਡਲ ਵਿੱਚ ਕੇਂਦਰ ਦੇ ਪ੍ਰਧਾਨ ਸ਼ਾਇਰ ਕੰਵਰ ਇਕਬਾਲ ਸਿੰਘ , ਉਸਤਾਦ ਸ਼ਾਇਰ ਸੁਰਜੀਤ ਸਾਜਨ ਅਤੇ ਡਾ. ਸੁਰਿੰਦਰ ਪਾਲ ਸਿੰਘ ਸੁਸ਼ੋਭਿਤ ਹੋਣਗੇ । ਜ਼ਿਕਰ ਯੋਗ ਹੈ ਕਿ ਇਸ ਮੌਕੇ ਇਲਾਕੇ ਦੇ ਹਾਜ਼ਰ ਕਵੀਆਂ ਦਾ ਜਿਹੜਾ ਵਿਸ਼ਾਲ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ ਉਹ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇਗਾ । ਸਮੂਹ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਪ੍ਰਬੰਧਕੀ ਕਮੇਟੀ ਵੱਲੋਂ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly