ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਕਰਿਆਮ ਰੋਡ ’ਤੇ ਸੱਥਿਤ ਕੇਸੀ ਪਬਲਿਕ ਸਕੂਲ ਦਾ ਸੀਬੀਐਸਈ ਵਲੋਂ 2025-26 ਦਾ ਪਲੱਸ ਟੂ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ ਹੈ। ਸਾਰੇ 48 ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤ ਹਨੇ, ਜਿਸ ਨਾਲ ਸਕੂਲ ਅਤੇ ਉਨ੍ਹਾਂ ਦੇ ਮਾਪਿਆਂ ਦਾ ਨਾਮ ਰੌਸ਼ਨ ਹੋਇਆ। ਸੀਈਓ (ਗਰੁੱਪ ਕੈਪਟਨ) ਅਸ਼ਵਨੀ ਦੱਤਾ ਅਤੇ ਪ੍ਰਿੰਸੀਪਲ ਰੰਜਨਾ ਖੰਨਾ ਨੇ ਦੱਸਿਆ ਕਿ ਹਰਸ਼ ਦੀਪ ਕੌਰ ਨੇ ਕਾੱਮਰਸ ਵਿਭਾਗ ’ਚ 95 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ, ਮੁਸਕਾਨ ਪ੍ਰੀਤ ਕੌਰ ਨੇ 82 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਅਤੇ ਪ੍ਰੀਤਿਕਾ ਨੇ 80 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਆਰਟਸ ’ਚ ਸੁਖਮਨਪ੍ਰੀਤ ਕੌਰ ਨੇ 93 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਸਿੰਘ ਜੈਸਮੀਨ ਨੇ 87 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਸਹਿਜਪ੍ਰੀਤ ਨੇ 84 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਸਾਇੰਸ ਵਿਭਾਗ ’ਚ ਯੁਵਰਾਜ ਨੇ 86 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਕਰਮਪ੍ਰੀਤ ਨੇ 84 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਜਸਲੀਨ ਨੇ 83 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕੇਸੀ ਗਰੁੱਪ ਦੇ ਚੇਅਰਮੈਨ ਪ੍ਰੇਮ ਪਾਲ ਗਾਂਧੀ, ਸੀਈਓ ਅਸ਼ਵਨੀ ਦੱਤਾ, ਪ੍ਰਿੰਸੀਪਲ ਰੰਜਨਾ ਖੰਨਾ, ਸਟੇਨਫੋਰਡ ਸਕੂਲ ਮੁਖੀ ਆਸ਼ੂ ਸ਼ਰਮਾ, ਹੈੱਡਮਾਸਟਰ ਗੁਰਪ੍ਰੀਤ ਸਿੰਘ, ਸੀਬੀਐਸਈ ਕੋਆਰਡੀਨੇਟਰ ਮੋਨਿਕਾ ਸ਼ਰਮਾ ਅਤੇ ਸਕੂਲ ਸਟਾਫ਼ ਨੇ ਇਨ੍ਹਾਂ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਮਾਣ ਹੈ ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਆਪਣਾ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



