ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਅੱਪਰਾ ਪੁਲਿਸ ਨੇ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸੰਬੰਧ ‘ਚ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਨਿਰਮਲ ਸਿੰਘ ਚੌਂਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਇੱਕ ਨੌਜਵਾਨ ਬਲਵੀਰ ਰਾਮ ਉਰਫ ਜੌਨੀ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਸਮਰਾੜੀ ਲੁਕ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ | ਉਸ ਨੂੰ ਕਾਬੂ ਕਰਕੇ ਉਸਦੇ ਖਿਲਾਫ਼ ਥਾਣਾ ਫਿਲੌਰ ਵਿਖੇ ਐੱਨ. ਡੀ. ਪੀ. ਐੱਸ ਐਕਟ ਦੀ ਧਾਰਾ 27-61-85 ਤਹਿਤ ਮੁਕਦਮਾ ਨੰਬਰ 150 ਦਰਜ ਕਰਕੇ ਉਸਦਾ ਸਿਵਲ ਹਸਪਤਾਲ ਜਲੰਧਰ ਤੋਂ ਡੋਪ ਟੈਸਟ ਕਰਵਾ ਕੇ ਉੱਥੇ ਹੀ ਦਾਖਲ ਕਰਵਾ ਦਿੱਤਾ ਗਿਆ ਹੈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



