ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਕੂੜੇ ਦੇ ਸਹੀ ਨਿਪਟਾਰੇ ਲਈ ਨਗਰ ਨਿਗਮ ਨੇ ਕੱਸੀ ਕਮਰ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਕਮਿਸ਼ਨਰ ਨਗਰ ਨਿਗਮ ਅਮਨਦੀਪ ਕੌਰ ਨੇ ਦੱਸਿਆ ਕਿ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਅਤੇ ਕੂੜੇ ਦੇ ਸਹੀ ਨਿਪਟਾਰੇ ਲਈ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸਮੂਹ ਅਫਸਰਾਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਤਹਿਤ ਉਨ੍ਹਾਂ ਨੂੰ ਵੱਖ-ਵੱਖ ਵਾਰਡ ਅਲਾਟ ਕੀਤੇ ਗਏ ਹਨ। ਇਨ੍ਹਾਂ ਵਾਰਡਾਂ ਵਿਚ ਅਧਿਕਾਰੀ ਸਵੇਰ 6 ਵਜੇ ਤੋਂ ਲੈ ਕੇ ਸਫਾਈ ਸੇਵਕਾਂ ਵੱਲੋਂ ਘਰ-ਘਰ ਵਿਚੋਂ ਇਕੱਠੇ ਕੀਤੇ ਜਾਣ ਵਾਲੇ ਕੂੜੇ ਦੀ ਮੋਨੀਟਰਿੰਗ ਕਰਨਗੇ ਅਤੇ ਇਸ ਦੇ ਨਾਲ ਹੀ ਇਹ ਵੀ ਧਿਆਨ ਰੱਖਣਗੇ ਕਿ ਕਿਸੇ ਵੀ ਵਿਅਕਤੀ ਵੱਲੋਂ ਕੂੜਾ ਖੁੱਲ੍ਹੇ ਵਿਚ ਨਾ ਸੁਟਿਆ ਜਾਵੇ। ਉਨ੍ਹਾਂ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਟੀਮਾਂ ਰੋਜ਼ਾਨਾ ਫੀਲਡ ਵਿਚ ਜਾ ਕੇ ਕੂੜੇ ਸਬੰਧੀ ਫੀਲਡ ਚੈਕਿੰਗ ਕਰਨਗੇ, ਤਾਂ ਜੋ ਕੂੜੇ ਦੀ ਸਹੀ ਤਰੀਕੇ ਨਾਲ ਕੂਲੈਕਸ਼ਨ ਨੂੰ ਯਕੀਨੀ ਬਣਾ ਕੇ ਉਸ ਦਾ ਸਹੀ ਡਿਸਪੋਜ਼ਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਇਹ ਟੀਮਾਂ ਕੂੜੇ ਦੇ ਸਹੀ ਨਿਪਟਾਰੇ ਲਈ ਕੂੜੇ ਦੀ ਸੋਰਸ ਸੈਗਰੀਗੇਸ਼ਨ (ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ) ਕਰਵਾਉਣ ਲਈ ਵੀ ਪਾਬੰਦ ਹੋਣਗੀਆਂ।
ਕਮਿਸ਼ਨਰ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਵੀ ਨਗਰ ਨਿਗਮ ਦੇ ਇਸ ਅਹਿਮ ਉਪਰਾਲੇ ਦਾ ਪੂਰਨ ਸਹਿਯੋਗ ਦੇਣ ਅਤੇ ਇਸ ਆਰੰਭੇ ਗਏ ਉਪਰਾਲੇ ਵਿਚ ਵੱਧ-ਚੜ੍ਹ ਕੇ ਹਿੱਸਾ ਬਣਨ, ਤਾਂ ਜੋ ਸ਼ਹਿਰ ਨੂੰ ਸਵੱਛ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਅਪੀਲ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ਕਰਨ ਵਾਲੇ ਡਿਫਾਲਟਰਾਂ ਵਿਰੁੱਧ ਚਲਾਨ ਜਾਰੀ ਕੀਤੇ ਜਾਣਗੇ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਦਾ ਜ਼ੁਰਮਾਨਾ ਵਸੂਲ ਕੀਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਦਰਸ਼ਨ ਸਿੰਘ ਟਿੱਬਾ ਦੀ ਪੇਂਟਿੰਗ ਨੂੰ ਕੈਨੇਡਾ ਵਿਚ ਮਿਲਿਆ ਮਾਣ*
Next articleਉਪ ਸਕੱਤਰ ਨੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿੱਚ ਪੀ.ਡੌਟ ਕੇਂਦਰ ਖੋਲ੍ਹਣ ਲਈ ਕੀਤਾ ਦੌਰਾ