ਜਲੰਧਰ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਬਦਲਾਅ ਲਿਆਉਣ ਤੇ ਡਰੱਗ ਮਾਫ਼ੀਆ ਨੂੰ ਖਤਮ ਕਰਨ ਦੇ ਦਾਅਵਿਆਂ ’ਤੇ ਭਾਰਤੀ ਜਨਤਾ ਪਾਰਟੀ ਨੇ ਸਵਾਲ ਚੁੱਕੇ ਹਨ। ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਡਰੱਗ ਮਾਫੀਆ ਵਿਰੁੱਧ ਲੜਾਈ ਲੜਨ ਦਾ ਦਾਅਵਾ ਕਰਨ ਵਾਲੇ ਕੇਜਰੀਵਾਲ ਇਸੇ ਮੁੱਦੇ ’ਤੇ ਬਿਕਰਮ ਸਿੰਘ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗ ਚੁੱਕੇ ਹਨ। ਅੱਜ ਇੱਥੇ ਭਾਜਪਾ ਦੇ ਚੋਣ ਦਫ਼ਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੇਖਾਵਤ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਡਰੱਗ ਮਾਫੀਆ ਨੂੰ ਖਤਮ ਕਰਨ ਅਤੇ ਜੇਲ੍ਹਾਂ ਵਿੱਚ ਡੱਕਣ ਲਈ ਸਿਸਟਮ ਵਿੱਚ ਬਦਲਾਅ ਕਰਨ ਦਾ ਦਾਅਵਾ ਕਰ ਰਹੇ ਹਨ। ਉਨ੍ਹਾਂ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਡਰਪੋਕਾਂ ਵਾਂਗ ਵਿਹਾਰ ਕੀਤਾ ਹੈ ਅਤੇ ਅਕਾਲੀ ਆਗੂ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਉਸ ਵੇਲੇ ਪਾਰਟੀ ਦੇ ਮੌਜੂਦਾ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਵੀ ਮੁਆਫ਼ੀ ਮੰਗਣ ’ਤੇ ਗੁੱਸਾ ਜ਼ਾਹਰ ਕਰਦਿਆਂ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly