ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ, ਚੇਅਰਮੈਨ ਸਤਨਾਮ ਜਲਾਲਪੁਰ ਅਤੇ ਐਡਵੋਕੇਟ ਸੰਜੀਵ ਚੋਧਰੀ (ਚੇਚੀ) ਨੇ ਹਾਈਕਮਾਂਡ ਦਾ ਕੀਤਾ ਧੰਨਵਾਦ, ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸਲਾਹਿਆ
ਨਵਾਂ ਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) : ਬੀਤੇ ਦਿਨੀਂ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਕੱਢੇ ਗਏ ਵਿਸ਼ਾਲ ਰੋਡ ਸ਼ੋਅ ਦੌਰਾਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਐਲਾਨਿਆ ਗਿਆ ਹੈ। ਹਾਈਕਮਾਂਡ ਦੇ ਇਸ ਵੱਡੇ ਫੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ, ਚੇਅਰਮੈਨ ਜਿਲ੍ਹਾਂ ਪਲੇਨਿੰਗ ਬੋਰਡ ਬੋਰਡ ਸਤਨਾਮ ਜਲਾਲਪੁਰ, ਅਤੇ ਐਡਵੋਕੇਟ ਸੰਜੀਵ ਚੋਧਰੀ (ਚੇਚੀ)ਜਨਰਲ ਸੈਕਟਰੀ ਆਪ ਯੂਥ ਵਿੰਗ ਪੰਜਾਬ ਡਾਇਰੈਕਟਰ ਯੁਵਕ ਅਤੇ ਵਿਕਾਸ ਬੋਰਡ ਪੰਜਾਬ ਨੇ ਇਸ ਫੈਸਲੇ ਦਾ ਜ਼ੋਰਦਾਰ ਅਤੇ ਭਰਮਾ ਸਵਾਗਤ ਕੀਤਾ ਹੈ। ਇਸ ਮੌਕੇ ਆਗੂਆਂ ਨੇ ਸਾਂਝੇ ਤੌਰ ‘ਤੇ ਇਸ ਫੈਸਲੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਬਹੁਤ ਵੱਡੇ-ਵੱਡੇ ਅਤੇ ਇਤਿਹਾਸਕ ਕਾਰਜ ਕੀਤੇ ਗਏ ਹਨ, ਜਿਸ ਸਦਕਾ ਅੱਜ ਪੰਜਾਬ ਤਰੱਕੀ ਦੀ ਰਾਹ ‘ਤੇ ਅੱਗੇ ਵਧ ਰਿਹਾ ਹੈ। ਉਨ੍ਹਾਂ ਨੇ ਮਾਨ ਸਾਹਿਬ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਪ੍ਰਤੀ ਲਗਨ ‘ਤੇ ਮੋਹਰ ਲਗਾਉਣ ਲਈ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਤੌਰ ‘ਤੇ ਤਹਿ ਦਿਲੋਂ ਧੰਨਵਾਦ ਵੀ ਕੀਤਾ। ਆਗੂਆਂ ਨੇ ਦਾਅਵਾ ਕੀਤਾ ਕਿ ਇਸ ਐਲਾਨ ਨਾਲ ਪਾਰਟੀ ਅੰਦਰ ਨਵੀਂ ਊਰਜਾ ਦਾ ਸੰਚਾਰ ਹੋਇਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਮੁੜ ਸ਼ਾਨਦਾਰ ਜਿੱਤ ਦਰਜ ਕਰੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



