ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਤਿਉਂ-ਤਿਉਂ ਦਿੱਲੀ ਵਿੱਚ ਵੱਧ ਰਹੇ ਚੋਣ ਪ੍ਰਚਾਰ ਦਰਮਿਆਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੋਟਰਾਂ ਨੂੰ ਭਰਮਾਂਉਣ ਦੀਆ ਨਵੀਆਂ ਨਵੀਆਂ ਸਕੀਮਾਂ ਘੜ ਰਹੇ ਹਨ । ਕੇਜਰੀਵਾਲ ਵਲੋਂ ਹਰ ਤਰੀਕਾ ਵਰਤ ਕੇ ਚੋਣਾਂ ਜਿੱਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸਸੀ ਵਿੰਗ ਦੇ ਜਿਲ੍ਹਾ ਸਹਿਰੀ ਪ੍ਰਧਾਨ ਐਡਵੋਕੇਟ ਸਮਸ਼ੇਰ ਸਿੰਘ ਭਾਰਦਵਾਜ ਨੇ ਸਾਡੇ ਪੱਤਰਕਾਰ ਨਾਲ ਇੱਕ ਵਾਰਤਾ ਦੌਰਾਨ ਕੀਤਾ !
ਉਹਨਾਂ ਕਿਹਾ ਕਿ ਕੇਜਰੀਵਾਲ ਵਲੋਂ ਦਿੱਲੀ ਦੀਆਂ ਔਰਤਾਂ ਨੂੰ 2100 /- ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਮੰਨਣਯੋਗ ਨਹੀਂ ਹੈ ਕਿਉਂਕਿ ਪਹਿਲਾਂ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕਰਕੇ ਉਨ੍ਹਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਲਾਲਚ ਦੇ ਕੇ ਆਮ ਆਦਮੀ ਪਾਰਟੀ ਨੇ ਆਪਣੀ ਸਰਕਾਰ ਬਣਾਈ ਸੀ ਪਰ ਸਰਕਾਰ ਬਣਨ ਤੋਂ ਬਾਅਦ आम ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਵਾਅਦੇ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ । ਉਹਨਾਂ ਕਿਹਾ ਕਿ ਹੁਣ ਤੱਕ ਪੰਜਾਬ ਦੀਆ ਔਰਤਾ ਆਮ ਆਦਮੀ ਪਾਰਟੀ ਵਲੋਂ ਔਰਤਾ ਨਾਲ ਕੀਤੇ ਵਾਅਦੇ ਮੁਤਾਬਿਕ ਭਗਵੰਤ ਮਾਨ ਅਤੇ ਕੇਜਰੀਵਾਲ ਤੋਂ ਪੈਸੇ ਲੈਣ ਦੀਆ ਹੱਕਦਾਰ ਬਣ ਚੁੱਕੀਆ ਹਨ । ਉਹਨਾਂ ਕਿਹਾ ਕਿ ਪੰਜਾਬ ਵਾਂਗ ਦਿੱਲੀ ਦੀ ਆਰਥਿਕ ਹਾਲਤ ਪਹਿਲਾਂ ਹੀ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੇ ਮਾੜੇ ਪ੍ਰਬੰਧਾਂ ਕਾਰਨ ਖ਼ਰਾਬ ਹੋ ਚੁੱਕੀ ਹੈ,ਇਸ ਕਰਕੇ ਅਜਿਹੇ ਵਿੱਚ ਸਰਕਾਰੀ ਖ਼ਜ਼ਾਨੇ ਵਿੱਚੋਂ ਹਰ ਔਰਤ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣਾ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਦਿਨੋਂ ਦਿਨ ਕਰਜ਼ੇ ਦੀ ਪੰਡ ਭਾਰੀ ਹੁੰਦੀ ਜਾ ਰਹੀ ਹੈ ਅਤੇ ਪੰਜਾਬ ਦੀ ਤਰੱਕੀ ਦੇ ਸਾਰੇ ਰਸਤੇ ਬੰਦ ਹੋ ਗਏ ਹਨ ! ਉਹਨਾਂ ਕਿਹਾ ਕਿ ਅਜਿਹੇ ਵਿੱਚ ਦਿੱਲੀ ਵਿੱਚ ਹੋਣ ਜਾ ਰਹੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੀਆ ਔਰਤਾ ਨੂੰ ਹਰ ਮਹੀਨੇ 2100/- ਰੁਪਏ ਦੇਣ ਦੇ ਵਾਅਦੇ ਦੀ ਜਾਂਚ ਕਰਵਾਉਣੀ ਬਣਦੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly