ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਇਹ ਸੁਤੰਤਰਤਾ ਸੈਨਾਨੀ ਦਾ ਅਪਮਾਨ ਹੈ। ਕਾਂਗਰਸ ਤਰਜਮਾਨ ਜੈਵੀਰ ਸ਼ੇਰਗਿੱਲ ਨੇ ਕਿਹਾ,‘‘ਸ਼ਹੀਦ ਭਗਤ ਸਿੰਘ ਨੇ ਆਪਣੀ ਜਾਨ ਕੁਰਬਾਨ ਕੀਤੀ ਸੀ ਜਦਕਿ ਅਰਵਿੰਦ ਕੇਜਰੀਵਾਲ ਆਪਣਾ ਇਕ ਵੀ ਅਹੁਦਾ ਤਿਆਗਣ ਦਾ ਇੱਛੁਕ ਨਹੀਂ ਹੈ। ਕੇਜਰੀਵਾਲ ਵੱਲੋਂ ਭਗਤ ਸਿੰਘ ਨਾਲ ਤੁਲਨਾ ਕਰਨਾ ਸਾਡੇ ਆਜ਼ਾਦੀ ਘੁਲਾਟੀਆਂ ਦਾ ਅਪਮਾਨ ਹੈ ਅਤੇ ਇਸ ਤੋਂ ਉਸ ਦੀ ਵੋਟਾਂ ਦੀ ਲਾਚਾਰੀ ਵੀ ਨਜ਼ਰ ਆਉਂਦੀ ਹੈ।’’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly