ਕਰਤਾਰਪੁਰ (ਸਮਾਜ ਵੀਕਲੀ): ਮੁੱੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਕਰਤਾਰਪੁਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੁਰਿੰਦਰ ਸਿੰਘ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਕੁਰਸੀ ‘ਅਲਾਦੀਨ ਦਾ ਚਿਰਾਗ’ ਹੈ ਅਤੇ ਹੁਣ ਇਸ ਦਾ ਮੂੰਹ ਗ਼ਰੀਬਾਂ ਦੇ ਘਰਾਂ ਵੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੜੀ ਮੁਸ਼ਕਲ ਨਾਲ ਮੁੱਖ ਮੰਤਰੀ ਦੀ ਕੁਰਸੀ ਗਰੀਬਾਂ ਹਿੱਸੇ ਆਈ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਹਰਿਆਣੇ ਦਾ ਰਹਿਣ ਵਾਲਾ ਬੰਦਾ ਦਿੱਲੀ ਦਾ ਮੁੱਖ ਮੰਤਰੀ ਹੈ ਅਤੇ ਭਗਵੰਤ ਮਾਨ ਨੂੰ ਮੋਹਰਾ ਬਣਾ ਕੇ ਪੰਜਾਬ ਨੂੰ ਲੁੱਟਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਐੱਸਵਾਈਐੱਲ ਅਤੇ ਦਿੱਲੀ ਨਾਲ ਪਾਣੀਆਂ ਦੇ ਮਸਲੇ ’ਤੇ ਚੁੱਪ ਰਹਿ ਕੇ ਕੇਜਰੀਵਾਲ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੜ ਕਾਂਗਰਸ ਦੀ ਸਰਕਾਰ ਬਣਨ ’ਤੇ ਆਟਾ-ਦਾਲ ਸਕੀਮ ਤੋਂ ਇਲਾਵਾ ਐੱਸਸੀ ਅਤੇ ਬੀਸੀ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਕਾਲਰਸ਼ਿਪ ਦਿੱਤੀ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly