- ‘ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਦੇ ਹੱਕ ਦੀ ਗੱਲ ਕੀਤੀ’
- ਕਾਂਗਰਸ ਉੱਤੇ ਵੀ ਕੀਤੇ ਤਿੱਖੇ ਸ਼ਬਦੀ ਹਮਲੇ
- ‘ਅਕਾਲੀ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਕੇ ਲੋਕਾਂ ਦਾ ਨੁਕਸਾਨ ਕੀਤਾ’
ਨਿਹਾਲ ਸਿੰਘ ਵਾਲਾ (ਸਮਾਜ ਵੀਕਲੀ): ਸਾਬਕਾ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਧਰਮਕੋਟ ਤੋਂ ਜਥੇਦਾਰ ਤੋਤਾ ਸਿੰਘ ਅਤੇ ਨਿਹਾਲ ਸਿੰਘ ਵਾਲਾ ਰਾਖਵੇਂ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ‘ਆਪ’ ਅਤੇ ਕਾਂਗਰਸ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਮੌਕੇ ਉਨ੍ਹਾਂ ਭਗਤ ਰਵਿਦਾਸ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਵੀ ਦਿੱਤੀਆਂ ਅਤੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਹਾਦਸੇ ਦੌਰਾਨ ਹੋਈ ਮੌਤ ’ਤੇ ਦੁੱਖ ਪ੍ਰਗਟਾਇਆ।
ਸੁਖਬੀਰ ਬਾਦਲ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨੇ ਸੇਧਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਦੇ ਹੱਕ ਦੀ ਗੱਲ ਕੀਤੀ ਹੈ, ਜਦ ਕਿ ਇਸ ਦੇ ਉਲਟ ਕਾਂਗਰਸ ਨੇ ਦਰਬਾਰ ਸਾਹਿਬ ’ਤੇ ਹਮਲਾ ਕਰਵਾਇਆ, ਜਿਸ ਨੂੰ ਪੰਜਾਬ ਅੱਜ ਤੱਕ ਨਹੀਂ ਭੁੱਲੇ। ਉਨ੍ਹਾਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਕਰਦਿਆਂ ਕਿਹਾ ਕਿ ਕੇਜਰੀਵਾਲ ਨੇ ਅਦਾਲਤ ਵਿੱਚ ਐੱਸਵਾਈਐੱਲ ਨਹਿਰ ਰਾਹੀਂ ਪਾਣੀ ਲਈ ਪਟੀਸ਼ਨ ਪਾਈ ਹੈ ਤੇ ਉਹ ਪੰਜਾਬ ਦਾ ਪਾਣੀ ਦਿੱਲੀ ਲਿਜਾਣਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਕੇਜਰੀਵਾਲ ਦੀ ਕਹਿਣੀ ਤੇ ਕਰਨੀ ਵਿੱਚ ਅੰਤਰ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly