ਤਾਨਾਸ਼ਾਹ ਵਜੋਂ ਪਾਰਟੀ ਚਲਾ ਰਿਹੈ ਕੇਜਰੀਵਾਲ: ਸੁਖਬੀਰ

ਮਹਿਲ ਕਲਾਂ (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਹਿਲ ਕਲਾਂ ਵਿਚ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਚਮਕੌਰ ਸਿੰਘ ਵੀਰ ਦੇ ਹੱਕ ’ਚ ਚੋਣ ਰੈਲੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰਮਣੀ ਅਕਾਲੀ ਦਲ ਪੰਜਾਬੀਆਂ ਦੀਆਂ ਸਮੱਸਿਆਵਾਂ ਨੇੜਿਓਂ ਜਾਣਦਾ ਹੈ। ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਪੰਜਾਬ ਨਾਲ ਕੋਈ ਲਗਾਓ ਨਹੀਂ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਸ਼ੁਰੂਆਤ ਕਰਨ ਵਾਲੇ ਸਾਰੇ ਆਗੂਆਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ ਤੇ ਹੁਣ ਇੱਕ ਤਾਨਾਸ਼ਾਹ ਵਜੋਂ ਪਾਰਟੀ ਚਲਾ ਰਿਹਾ ਹੈ। ਆਮ ਆਦਮੀ ਪਾਰਟੀ ਪੰਜਾਬ ’ਚ ਅੱਧੀਆਂ ਤੋਂ ਵੱਧ ਸੀਟਾਂ ’ਤੇ ਦਲ ਬਦਲੂਆਂ ਨੂੰ ਚੋਣ ਲੜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੀਆਂ ਭਲਾਈ ਸਕੀਮਾਂ ਤੁਰੰਤ ਚਾਲੂ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਗੱਠਜੋੜ ਦੇ ਉਮੀਦਵਾਰ ਤੇ ਬਸਪਾ ਆਗੂ ਚਮਕੌਰ ਸਿੰਘ ਵੀਰ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਬਾਬਾ ਟੇਕ ਸਿੰਘ ਧਨੌਲਾ ਤੇ ਦਵਿੰਦਰ ਸਿੰਘ ਬੀਹਲਾ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਠਿੰਡਾ (ਸ਼ਹਿਰੀ): ਮਨਪ੍ਰੀਤ ਬਾਦਲ ਤੇ ਜਗਰੂਪ ਸਿੰਘ ਗਿੱਲ ਵੱਲੋਂ ਜਿੱਤ ਦੇ ਦਾਅਵੇ
Next articleਪਰਨੀਤ ਕੌਰ ਨੂੰ ਸਾਂਭਣੀ ਪਈ ਪਤੀ ਦੀ ਚੋਣ ਮੁਹਿੰਮ