HOME ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ ...

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ ਪੰਜਾਬ ਦੀ ਨੌਜਵਾਨੀ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਕੀਤੀ ਵਕਾਲਤ

ਗੜਸ਼ੰਕਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਆਮ ਆਦਮੀ ਪਾਰਟੀ  ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਭਰ ਦੇ ਹਰ ਪਿੰਡ ਵਿੱਚ ਸਪੋਰਟਸ ਕਲੱਬ ਸਥਾਪਤ ਕਰਨ ਦੀ ਇੱਕ ਮਹੱਤਵਪੂਰਨ ਪਹਿਲ ਦਾ ਐਲਾਨ ਕੀਤਾ ਤਾਂ ਜੋ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਿਆ ਜਾ ਸਕੇ। ਅੱਜ ਇੱਥੇ ਵੀਡੀਓ ਕਾਨਫਰੰਸ ਰਾਹੀਂ ਯੂਥ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਲੱਬ ਅਤਿ-ਆਧੁਨਿਕ ਖੇਡ ਸਹੂਲਤਾਂ ਨਾਲ ਲੈਸ ਹੋਣਗੇ, ਜੋ ਨੌਜਵਾਨਾਂ ਨੂੰ ਐਥਲੈਟਿਕਸ ਅਤੇ ਹੋਰ ਖੇਡਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕਰਨਗੇ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦੇ ਜੀਵਨ ਨੂੰ ਉਜਾਗਰ ਕਕਰੇ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਕੋਈ ਟੀਚਾ ਮਿੱਥਣ ਦੀ ਭਾਵਨਾ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਤਿੰਨ ਦਿਨਾਂ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਨੌਜਵਾਨਾਂ ਵਿੱਚ ਇੱਕ ਨਵੀਂ ਲਹਿਰ ਤੇ ਚੇਤਨਾ ਪੈਦਾ ਕਰੇਗਾ, ਜੋ ਨਸ਼ਿਆਂ ਵਿਰੁੱਧ ਸੂਬੇ ਦੀ ਜੰਗ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਭਾਗ ਲੈਣ ਵਾਲਿਆਂ ਨੂੰ ਵਧਾਈ ਦਿੰਦੇ ਹੋਏ, ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ,  ਨਸ਼ਾ ਪੀੜਤਾਂ ਦਾ ਨਸ਼ਾ ਛੁਡਾਉਣ ਅਤੇ ਮੁੜ ਵਸੇਬਾ ਕੇਂਦਰਾਂ ਵੱਲ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਬਚਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦ੍ਰਿੜਤਾ ਨਾਲ ਮੰਨਦੇ ਹਨ ਕਿ ਨੌਜਵਾਨ ਬੇਅੰਤ ਊਰਜਾ ਨਾਲ ਭਰੇ ਹੋਏ ਹਨ ਜਿਸਨੂੰ ਸਹੀ ਦਿਸ਼ਾ ਵਿੱਚ ਚਲਾਉਣ ਦੀ ਲੋੜ ਹੈ, ਜਿਸ ਕਾਰਨ ਯੂਥ ਕਲੱਬਾਂ ਦੀ ਸਮਾਜ ਵਿੱਚ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਵੈ-ਵਿਕਾਸ ਦੇ ਰਾਹਾਂ ਅਤੇ ਟੀਮ ਸਪਿਰਟ ਦੀ ਕਦਰ ਸਮਝਾਉਣ ਵਾਲੀਆਂ ਗਤੀਵਿਧੀਆਂ ਵਿੱਚ ਬਦਲਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਯੂਥ ਕਲੱਬਾਂ ਦਾ ਗਠਨ ਵੱਖ-ਵੱਖ ਪ੍ਰਤਿਭਾਵਾਂ ਵਾਲੇ ਨੌਜਵਾਨਾਂ ਨੂੰ ਤਿਆਰ ਕਰਨ ਲਈ ਕੀਤਾ ਗਿਆ ਹੈ ,ਜਿਵੇਂ ਕਿ – ਟੀਮ ਬਿਲਡਿੰਗ, ਕਿਸੇ ਪੱਖੋਂ ਅਸਮਰਥ ਲੋਕਾਂ ਦੀ ਮਦਦ ਕਰਨ ਦੀ ਭਾਵਨਾ ਸਿਰਜਣ ਸਬੰਧੀ ਗਤੀਵਿਧੀਆਂ, ਖੇਡਾਂ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ, ਕੁਦਰਤ ਅਤੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਲਈ ਜਾਗਰੂਕਤਾ, ਲੋਕ ਨਾਚਾਂ ਨੂੰ ਉਤਸ਼ਾਹਿਤ ਕਰਨਾ, ਗਾਇਕੀ, ਕਲਾ ਅਤੇ ਸ਼ਿਲਪਕਾਰੀ ਅਤੇ ਉੱਦਮਤਾ ਤੇ ਹੋਰ ਮਹੱਤਵਪੂਰਨ ਖੇਤਰਾਂ ਵੱਲ ਪ੍ਰੇਰਨਾ ਆਦਿ, ਸ਼ਾਮਲ ਹੈ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ – ਮੁੱਖ ਮੰਤਰੀ ਭਗਵੰਤ ਮਾਨ
Next articleਸਿੱਖਿਆ ਤੋਂ ਬਿਨਾਂ ਆਦਮੀ ਨੂੰ ਜਾਨਵਰ ਵਾਂਗ ਸਤਿਕਾਰਿਆ ਜਾਂਦਾ ਹੈ – ਸੰਜੀਵ ਅਰੋੜਾ