ਪਣਜੀ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਾਲ 2022 ਦੀਆਂ ਚੋਣਾਂ ਮੌਕੇ ਗੋਆ ਵਿਚ ਸਰਕਾਰ ਬਣਦੀ ਹੈ ਤਾਂ ਸਥਾਨਕ ਵਾਸੀਆਂ ਨੂੰ 80 ਫੀਸਦੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨਿੱਜੀ ਖੇਤਰਾਂ ਵਿਚ ਵੀ ਸਥਾਨਕ ਵਾਸੀਆਂ ਲਈ ਨੌਕਰੀਆਂ ਰਾਖਵੀਆਂ ਰੱਖੀਆਂ ਜਾਣਗੀਆਂ। ਉਨ੍ਹਾਂ ਵਾਅਦਾ ਕੀਤਾ ਕਿ ਖਣਨ ਤੇ ਸੈਰ ਸਪਾਟਾ ਇਕਾਈਆਂ ’ਤੇ ਨਿਰਭਰ ਪਰਿਵਾਰਾਂ ਨੂੰ ਉਦੋਂ ਤਕ ਪੰਜ ਹਜ਼ਾਰ ਰੁਪੲੇ ਮਹੀਨਾ ਭੱਤਾ ਦਿੱਤਾ ਜਾਵੇਗਾ ਜਦ ਤਕ ਇਨ੍ਹਾਂ ਖੇਤਰਾਂ ਵਿਚ ਖੜੋਤ ਟੁੱਟ ਨਹੀਂ ਜਾਂਦੀ।
ਮਾਪੂਸਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਗੋਆ ਦੇ ਹਰੇਕ ਬੇਰੁਜ਼ਗਾਰ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ ਤੇ ਨੌਕਰੀ ਨਾ ਮਿਲਣ ’ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ। ਜ਼ਿਕਰਯੋਗ ਹੈ ਕਿ ਗੋਆ ਵਿਚ ਭਾਜਪਾ ਸਰਕਾਰ ਹੈ ਤੇ ਇਥੇ ਵਿਧਾਨ ਸਭਾ ਚੋਣਾਂ ਅਗਲੇ ਸਾਲ ਫਰਵਰੀ ਵਿਚ ਹੋਣੀਆਂ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਗੋਆ ਵਿਚ ਪਿਛਲੇ ਦੋ ਮਹੀਨਿਆਂ ਵਿਚ ਕੇਜਰੀਵਾਲ ਦੀ ਇਹ ਦੂਜੀ ਫੇਰੀ ਹੈ। ਇਸ ਤੋਂ ਪਹਿਲੀ ਫੇਰੀ ਮੌਕੇ ਕੇਜਰੀਵਾਲ ਨੇ ਗੋਆ ਵਾਸੀਆਂ ਨੂੰ ਤਿੰਨ ਸੌ ਯੂਨਿਟਾਂ ਮੁਫ਼ਤ ਦੇਣ ਦਾ ਵਾਅਦਾ ਕੀਤਾ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly