ਪੰਜਾਬ ਦੇ ਪਾਣੀਆਂ ’ਤੇ ਕੇਜਰੀਵਾਲ ਦੀ ਨਿਗ੍ਹਾ: ਹਰਸਿਮਰਤ

ਅਮਰਗੜ੍ਹ (ਸਮਾਜ ਵੀਕਲੀ):  ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਦਾਣਾ ਮੰਡੀ ਅਮਰਗੜ੍ਹ ਤੇ ਦਾਣਾ ਮੰਡੀ ਮੰਨਵੀਂ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਪਾਣੀ ਖੋਹਣਾ ਚਾਹੁੰਦਾ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਨੇ ਚਾਰ ਹਫ਼ਤਿਆਂ ਅੰਦਰ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ, ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ, ਪੈਨਸ਼ਨ 2500 ਤੇ ਸ਼ਗਨ ਸਕੀਮ 51,000 ਰੁਪਏ ਕਰਨ ਦਾ ਵਾਅਦਾ ਕੀਤਾ ਸੀ ਪਰ ਪੰਜ ਸਾਲ ਬਾਅਦ ਵੀ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਪੰਜਾਬ ਦੇ ਲੋਕ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਝੂਠੇ ਲਾਰਿਆਂ ਤੋਂ ਅੱਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਸਰਕਾਰ ਪੰਜਾਬੀਆਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਦੀ ਸਰਕਾਰ ਬਣਨ ਵਾਲੀ ਹੈ। ਸਾਰੇ ਵਰਕਰ ਇਕਬਾਲ ਸਿੰਘ ਝੂੰਦਾਂ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਣ।

ਉਨ੍ਹਾਂ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਰ ਬਿਰਧ ਔਰਤ ਦੇ ਖਾਤੇ ਵਿਚ ਦੋ ਹਜ਼ਾਰ ਰੁਪਏ ਮਹੀਨਾ, ਕਿਸਾਨਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਬੀਮਾ, ਹਰ ਪਰਿਵਾਰ ਨੂੰ 400 ਯੂਨਿਟ ਬਿਜਲੀ ਮੁਫ਼ਤ, 5 ਲੱਖ ਗਰੀਬ ਪਰਿਵਾਰਾਂ ਨੂੰ ਮਕਾਨ, ਸਿਹਤ ਬੀਮਾ 10 ਲੱਖ ਰੁਪਏ ਕਰਨ, ਇੱਕ ਲੱਖ ਬੇਰੁਜ਼ਗਾਰਾਂ ਨੂੰ ਨੌਕਰੀ, ਗੈਰ-ਸਰਕਾਰੀ ਅਦਾਰਿਆਂ ’ਚ 10 ਲੱਖ ਨੌਕਰੀਆਂ, ਆਪਣਾ ਕੰਮ ਕਰਨ ਲਈ 5 ਲੱਖ ਰੁਪਏ ਦੇਣ, ਪੇਅ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਵਾਅਦਾ ਕੀਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਆਪ’ ਨੂੰ ਹਰਾਉਣ ਲਈ ਰਵਾਇਤੀ ਪਾਰਟੀਆਂ ਇਕਜੁਟ: ਕੇਜਰੀਵਾਲ
Next article‘ਹਰ ਪਰਿਵਾਰ ਨੂੰ ਸੱਤ ਲੱਖ ਰੁਪਏ ਦਾ ਲਾਭ ਪਹੁੰਚਾਵਾਂਗੇ’