ਵਾਇਨਾਡ ਜਾ ਰਹੇ ਕੇਰਲ ਦੇ ਸਿਹਤ ਮੰਤਰੀ ਸੜਕ ਹਾਦਸੇ ਦਾ ਸ਼ਿਕਾਰ, ਹਸਪਤਾਲ ‘ਚ ਜ਼ੇਰੇ ਇਲਾਜ

ਤਿਰੂਵਨੰਤਪੁਰਮ : ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਅੱਜ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਈ। ਵੀਨਾ ਦੀ ਕਾਰ ਮਲਪੁਰਮ ਜ਼ਿਲ੍ਹੇ ਦੇ ਮੰਜੇਰੀ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਦਰਅਸਲ, ਉਹ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਜ਼ਿਲ੍ਹੇ ਵਾਇਨਾਡ ਜਾ ਰਹੀ ਸੀ। ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸ ਦਾ ਮੰਜਰੀ ਮੈਡੀਕਲ ਕਾਲਜ ਵਿੱਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਰਾਜ ਦੇ ਸਿਹਤ ਵਿਭਾਗ ਅਤੇ ਪੁਲਿਸ ਨੇ ਦੱਸਿਆ ਕਿ ‘ਵੀਨਾ ਜਾਰਜ ਨੂੰ ਸੜਕ ਹਾਦਸੇ ‘ਚ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਮੰਜਰੀ ਮੈਡੀਕਲ ਕਾਲਜ ‘ਚ ਇਲਾਜ ਚੱਲ ਰਿਹਾ ਹੈ। ਵਾਇਨਾਡ ਜਾ ਰਹੇ ਕੇਰਲ ਦੇ ਸਿਹਤ ਮੰਤਰੀ ਹੋਏ ਸੜਕ ਹਾਦਸੇ ਦਾ ਸ਼ਿਕਾਰ:ਤੁਹਾਨੂੰ ਦੱਸ ਦੇਈਏ ਕਿ ਕੇਰਲ ਵਿੱਚ ਹਾਲਾਤ ਬਿਲਕੁਲ ਵੀ ਠੀਕ ਨਹੀਂ ਹਨ। ਭਾਰੀ ਮੀਂਹ ਕਾਰਨ ਸੋਮਵਾਰ ਦੇਰ ਰਾਤ ਵਾਇਨਾਡ ‘ਚ 4 ਵੱਖ-ਵੱਖ ਥਾਵਾਂ ‘ਤੇ ਜ਼ਮੀਨ ਖਿਸਕ ਗਈ। ਹੁਣ ਤੱਕ 143 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਫੌਜ ਦਾ ਬਚਾਅ ਕਾਰਜ ਜਾਰੀ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਕੇਰਲ ਵਿੱਚ 31 ਜੁਲਾਈ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ ਵਾਇਨਾਡ, ਮਲਪੁਰਮ, ਕੋਝੀਕੋਡ, ਵਾਇਨਾਡ ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਸਮੇਤ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਸਮਾਜ ਵੀਕਲੀਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਵਣ-ਮਹਾਂਉਤਸਵ ਮਨਾਇਆ
Next articleਸਾਉਣ ਮਹੀਨੇ ਛੱਡ ਨਾ ਜਾਵੀਂ…