HOME ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ, ਐਡਵੋਕੇਟ ਰਾਜਵਿੰਦਰ ਲੱਕੀ...

ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ, ਐਡਵੋਕੇਟ ਰਾਜਵਿੰਦਰ ਲੱਕੀ ਵੱਲੋਂ ਹਾਰਦਿਕ ਮੁਬਾਰਕਬਾਦ

4
ਐਡਵੋਕੇਟ ਰਾਜਵਿੰਦਰ ਲੱਕੀ

ਭਾਜਪਾ ਹਾਈਕਮਾਂਡ ਦੇ ਫ਼ੈਸਲੇ ਦਾ ਨਵਾਂਸ਼ਹਿਰ ਇਕਾਈ ਵੱਲੋਂ ਸਵਾਗਤ, ਕੇਂਦਰੀ ਲੀਡਰਸ਼ਿਪ ਦਾ ਜਤਾਇਆ ਧੰਨਵਾਦ

ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) :  ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਪਾਰਟੀ ਸੰਗਠਨ ਵੱਲੋਂ ਅੱਜ ਇੱਕ ਵੱਡਾ ਸੰਗਠਨਾਤਮਕ ਫ਼ੈਸਲਾ ਲੈਂਦਿਆਂ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਅਹਿਮ ਨਿਯੁਕਤੀ ਦੀ ਖ਼ਬਰ ਆਉਂਦਿਆਂ ਹੀ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦੀ ਕਮਾਨ ਸੌਂਪੇ ਜਾਣ ‘ਤੇ ਭਾਜਪਾ ਦੇ ਸੀਨੀਅਰ ਆਗੂ ਅਤੇ  ਜਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ  ਲੱਕੀ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਮੁਬਾਰਕਬਾਦ ਦਿੱਤੀ ਹੈ। ਐਡਵੋਕੇਟ ਲੱਕੀ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ, ਸੂਝਵਾਨ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਸੰਗਠਨ ਨੂੰ ਹੋਰ ਜ਼ਿਆਦਾ ਮਜ਼ਬੂਤੀ ਮਿਲੇਗੀ। ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਨੇ ਇਸ ਫ਼ੈਸਲੇ ਲਈ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਤੇ ਹਾਈਕਮਾਂਡ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਜਤਾਇਆ ਕਿ ਨਵੇਂ ਸੂਬਾ ਪ੍ਰਧਾਨ ਦੀ ਯੋਗ ਰਹਿਨੁਮਾਈ ਹੇਠ ਸਮੁੱਚੀ ਪੰਜਾਬ ਭਾਜਪਾ ਇੱਕਮੁੱਠ ਹੋ ਕੇ ਆਉਣ ਵਾਲੀਆਂ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਨਵਾਂਸ਼ਹਿਰ ਭਾਜਪਾ ਦੇ ਹੋਰਨਾਂ ਸਥਾਨਕ ਆਗੂਆਂ ਨੇ ਵੀ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਜ਼ੋਰਦਾਰ ਸਵਾਗਤ ਕਰਦਿਆਂ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦਾ ਅਹਿਦ ਲਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleCow-Beef Politics: Coming to full circle
Next articleਪੰਜਾਬ ‘ਚ ਜਾਗੀਰਦਾਰ ਦੀ ਬਜਾਏ ਮਿਹਨਤਕਸ਼ ਵਰਗ ਦਾ ਆਗੂ ਕਿੰਝ ਬਣੇਗਾ ਮੁੱਖ ਮੰਤਰੀ?