ਕਪੂਰਥਲਾ , 19 ਜੁਲਾਈ (ਕੌੜਾ)– ਸ਼੍ਰੀ ਮਾਨ 1008 ਪਰਮ ਪੂਜਯ ਬਾਬਾ ਚਰਨ ਦਾਸ ਜੀ ਦੀ 78 ਵੀ ਬਰਸੀ ਨੂੰ ਸਮਰਪਿਤ ਸਮੂਹ ਐਨ ਆਰ ਆਈ ਵੀਰਾਂ, ਨਗਰ ਨਿਵਾਸੀ ਤੇ ਇਲਾਕਾ ਨਿਵਾਸੀ ਤੇ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ (ਮੋਹਛਾ) 30 ਜੁਲਾਈ ਦਿਨ ਐਤਵਾਰ ਨੂੰ ਡੇਰਾ ਬਾਬਾ ਚਰਨ ਦਾਸ ਖੈੜਾ ਬੇਟ, ਸੁਰਖਪੁਰ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਮਹੰਤ ਮਹਾਤਮਾਂ ਮੁਨੀ ਜੀ ਖੈੜਾ ਬੇਟ ਵਾਲਿਆਂ ਦੀ ਯੋਗ ਅਗਵਾਈ ਹੇਠ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਮਹੰਤ ਮਹਾਤਮਾਂ ਮੁਨੀ ਜੀ ਖੈੜਾ ਬੇਟ ਵਾਲਿਆਂ ਨੇ ਦੱਸਿਆ ਕੇ ਇਸ ਜੋੜ ਮੇਲੇ ਮੌਕੇ 28 ਜੁਲਾਈ ਦਿਨ ਸ਼ੁਕਰਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 30 ਜੁਲਾਈ ਦਿਨ ਐਤਵਾਰ ਨੂੰ ਪੈਣਗੇ ਉਪਰੰਤ ਖੁੱਲ੍ਹੇ ਪੰਡਾਲਾਂ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧਾਰਮਿਕ ਦੀਵਾਨ ਸਜਾਏ ਜਾਣਗੇ।
ਇਹਨਾਂ ਦੀਵਾਨਾ ਵਿਚ ਪ੍ਰਸਿੱਧ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਭਾਈ ਰਵਿੰਦਰ ਸਿੰਘ, ਪੰਥ ਪ੍ਰਸਿੱਧ ਕਥਾ ਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ ਗਿਆਨੀ ਸਰੂਪ ਸਿੰਘ ਕਡਿਆਣਾ, ਭਾਈ ਮਨਜਿੰਦਰ ਸਿੰਘ ਹਰਰਾਏ ਪੁਰ ਵਾਲੇ ਆਦਿ ਪਹੁੰਚ ਕੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਇਸ ਮੌਕੇ ਇਲਾਕ਼ੇ ਦੇ ਸੰਤ ਮਹਾਪੁਰਸ਼ ਅਤੇ ਹੋਰ ਧਾਰਮਿਕ, ਰਾਜਨੀਤਿਕ ਸ਼ਖਸ਼ੀਅਤਾਂ ਸਮਾਗਮਾ ਵਿਚ ਪਹੁੰਚਣਗੀਆਂ। ਇਸ ਮੌਕੇ ਗੁਰੂ ਕਾ ਲੰਗਰ ਸਮੇਤ ਮਠਿਆਈ ਅਤੇ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਅਟੁੱਟ ਵਰਤਾਈਆਂ ਜਾਣਗੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly