ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ )– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਤੇ ਸਮੂਹ ਸਟਾਫ਼ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਬਣਨ ਨਾਲ ਸਿੱਖ ਪੰਥ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਸੇਵਾ ਭਾਵਨਾ ਵਾਲੇ ਇਨਸਾਨ ਹਨ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ’ਚ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ ਤੇ ਉਨ੍ਹਾਂ ਦੇ ਪ੍ਰਧਾਨਗੀ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀ ਕਾਰਜਪ੍ਰਣਾਲੀ ’ਚ ਅਨੇਕਾਂ ਸੁਧਾਰ ਹੋਏ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਕਾਲਜਾਂ ’ਚ ਵੱਡੇ ਪੱਧਰ ’ਤੇ ਸੁਧਾਰ ਹੋਏ ਹਨ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਤੇ ਕਾਲਜ ਦੇ ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦੁਬਾਰਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly