ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਦੀ ਸੁਯੋਗ ਅਗਵਾਈ ਹੇਠ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ‘ਵਿਜੀਲੈਂਸ ਅਵੇਅਰਨੈੱਸ ਵੀਕ’ ਮਨਾਉਂਦੇ ਹੋਏ ਇਕ ਗੈੱਸਟ ਲੈਕਚਰ ਤੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨੌਜਵਾਨ ਡੀ.ਐੱਸ.ਪੀ. ਜਸਪ੍ਰੀਤ ਸਿੰਘ ਪੀ.ਪੀ.ਐੱਸ. ਨੇ ਮੁੱਖ ਬੁਲਾਰੇ ਦੇ ਤੌੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੋਸ਼ਲ ਸਾਇੰਸਜ਼ ਵਿਭਾਗ ਦੇ ਮੁੱਖੀ ਪ੍ਰੋ. ਲਖਵਿੰਦਰਜੀਤ ਕੌਰ ਨੇ ਮੁੱਖ ਬੁਲਾਰੇ ਡੀ.ਐੱਸ.ਪੀ. ਜਸਪ੍ਰੀਤ ਸਿੰਘ ਦਾ ਕਾਲਜ ਪਹੁੰਚਣ ’ਤੇ ਸਵਾਗਤ ਕੀਤਾ। ਡੀ.ਐੱਸ.ਪੀ. ਜਸਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਚੁਕੰਨੇ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵੱਧ ਰਿਹਾ ਭ੍ਰਿਸ਼ਟਾਚਾਰ ਦਿਨ-ਬ-ਦਿਨ ਸਾਡੇ ਸਮਾਜ ਨੂੰ ਖੋਖਲਾ ਕਰ ਰਿਹਾ ਹੈ ਜਿਸਨੂੰ ਖਤਮ ਕਰਨ ਲਈ ਨੌਜਵਾਨ ਵਰਗ ਨੂੰ ਅੱਗੇ ਹੋ ਕੇ ਯੋਗਦਾਨ ਪਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿਚ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ ਨੂੰ ਨੱਥ ਪਾਉਣ ਲਈ ਨੌਜਵਾਨ ਵਰਗ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਉਸਾਰੂ ਲੋਚ ਨਾਲ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ ਦੇ ਸਮਰੱਥ ਹੁੰਦਾ ਹੈ ਜਿਸਦੇ ਅਧਾਰ ’ਤੇ ਹੀ ਉਜਵੱਲ ਭਵਿੱਖ ਸਿਰਜਿਆ ਜਾ ਸਕਦਾ ਹੈ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਮੁੱਖ ਬੁਲਾਰੇ ਡੀ.ਐੱਸ.ਪੀ. ਜਸਪ੍ਰੀਤ ਸਿੰਘ ਦਾ ਕਾਲਜ ਵਲੋਂ ਧੰਨਵਾਦ ਕਰਦਿਆਂ ਉਨ੍ਹਾਂ ਦੇ ਵਡਮੁੱਲੇ ਵਿਚਾਰਾਂ ਦੀ ਸਰਾਹਨਾ ਕੀਤੀ। ਉਨ੍ਹਾਂ ਸੋਸ਼ਲ ਸਾਇੰਸਜ਼ ਵਿਭਾਗ ਨੂੰ ਭਵਿੱਖ ਵਿਚ ਵੀ ਅਜਿਹੇ ਪ੍ਰੋਗਰਾਮ ਉਲੀਕਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡੀ.ਐੱਸ.ਪੀ. ਜਸਪ੍ਰੀਤ ਸਿੰਘ ਦਾ ਕਾਲਜ ਵਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਅਖੀਰ ਵਿਚ ਭ੍ਰਿਸ਼ਟਾਚਾਰ ਅਤੇ ਨਸ਼ੇ ਵਿਰੁੱਧ ਅਵਾਜ਼ ਉਠਾਉਣ ਲਈ ਸਹੁੰ ਚੁੱਕੀ ਗਈ। ਪ੍ਰੋ. ਪਿ੍ਰਯੰਕਾ ਰਾਣੀ ਕੰਵਰ ਨੇ ਸਟੇਜ ਦੀ ਕਾਰਵਾਈ ਚਲਾਈ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਕੰਵਰ ਕੁਲਵੰਤ ਸਿੰਘ, ਡਾ. ਮਨਬੀਰ ਕੌਰ, ਡਾ. ਜਾਨਕੀ ਅਗਰਵਾਲ, ਪ੍ਰੋ. ਰੀਤੂ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਕੰਵਲਜੀਤ ਕੌਰ, ਪ੍ਰੋ. ਸੌਰਵ ਦਾਦਰੀ ਅਤੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly