ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਪੋਸਟ-ਗ੍ਰੈਜੂਏਟ ਕੋਰਸ ਐੱਮ.ਕਾਮ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਮਰਸ ਵਿਭਾਗ ਦੇ ਮੁੱਖੀ ਪ੍ਰੋ. ਕੰਵਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐੱਮ.ਕਾਮ. ਚੌਥੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਰਣਜੀਤ ਕੌਰ ਨੇ 77.25 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਮਹਿਕ ਨੇ 76.71 ਫੀਸਦੀ ਅੰਕ ਲੈ ਕੇ ਦੂਜਾ ਸਥਾਨ, ਯਸ਼ਿਕਾ ਬੇਦੀ ਨੇ 75.53 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਨਤੀਜੇ ਵਿਚੋਂ ਮੋਹਰੀ ਰਹੀਆਂ ਵਿਦਿਆਰਥਣਾਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly