ਖ਼ਾਲਸਾ ਕਾਲਜ ਦਾ ਐੱਮ.ਕਾਮ. ਅਤੇ ਐੱਮ.ਐੱਸ.ਸੀ. ਕਮਿਸਟਰੀ ਪਹਿਲੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ

ਗੜ੍ਹਸ਼ੰਕਰ (ਸਮਾਜ ਵੀਕਲੀ)  (ਬਲਵੀਰ ਚੌਪੜਾ ) ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਪੋਸਟ ਗ੍ਰੈਜੂਏਟ ਕੋਰਸ ਐੱਮ.ਕਾਮ. ਪਹਿਲਾ ਸਮੈਸਟਰ ਅਤੇ ਐੱਮ.ਐੱਸ.ਸੀ. ਕਮਿਸਟਰੀ ਪਹਿਲਾ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਹਨ। ਕਾਮਰਸ ਵਿਭਾਗ ਮੁਖੀ ਪ੍ਰੋ. ਕੰਵਰ ਕੁਲਵੰਤ ਸਿੰਘ ਨੇ ਦੱਸਿਆ ਕਿ ਐੱਮ.ਕਾਮ. ਪਹਿਲੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਲਵਪ੍ਰੀਤ ਨੇ 83 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਦੀਆ ਚੌਧਰੀ ਨੇ 81.57 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਅਰਹਮ ਜੈਨ ਨੇ 77 ਫੀਸਦੀ ਅੰਕ ਲੈ ਕੇ ਕਲਾਸ ਵਿਚ ਤੀਜਾ ਸਥਾਨ ਹਾਸਿਲ ਕੀਤਾ ਹੈ। ਕਮਿਸਟਰੀ ਵਿਭਾਗ ਦੇ ਮੁਖੀ ਡਾ. ਮੁਕੇਸ਼ ਸ਼ਰਮਾ ਨੇ ਦੱਸਿਆ ਕਿ ਐੱਮ.ਐੱਸ.ਸੀ. ਕਮਿਸਟਰੀ ਪਹਿਲੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਅੰਜਲੀ ਨੇ 64.6 ਫੀਸਦੀ ਅੰਕ ਲੈ ਕੇ ਕਾਲਜ ਵਿਚੋਂ ਪਹਿਲਾ ਸਥਨ, ਜੈਸਮੀਨ ਨੇ 63.4 ਫੀਸਦੀ ਅੰਕ ਲੈ ਕੇ ਦੂਜਾ ਅਤੇ ਵਿਦਿਆਰਥਣ ਰੂਮਾ ਕੁਮਾਰੀ ਨੇ 61.2 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ 65 ਪਿੰਡਾਂ ਦੇ ਪੰਚਾ, ਸਰਪੰਚਾਂ ਤੇ ਅਧਿਕਾਰੀਆ ਨਾਲ ਕੀਤੀ ਮੀਟਿੰਗ
Next articleਸਰਕਾਰ ਦੁਆਰਾ ਕਿਸਾਨਾਂ ਤੇ ਕੀਤੀ ਧੱਕੇਸ਼ਾਹੀ ਖਿਲਾਫ਼ ਪੰਜਾਬ ਸਰਕਾਰ ਦਾ ਪੁੱਤਲਾ ਫੂਕ ਕੇ ਕੀਤਾ ਰੋਸ ਪ੍ਰਦਸਨ