ਕੈਪਸ਼ਨ- ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਕੱਢੇ ਨਗਰ ਕੀਰਤਨ ਦਦੇ ਦ੍ਰਿਸ਼
ਕਪੂਰਥਲਾ, (ਸਮਾਜ ਵੀਕਲੀ) (ਕੌੜਾ )– ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਮਾਧ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਫੁੱਲਾਂ ਨਾਲ ਸਜੀ ਪਾਲਕੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਜਿੱਥੇ ਬੋਲੇ ਸੋ ਨਿਹਾਲ ਦੇ ਅਸਮਾਨ ਛੂੰਹਦੇ ਜੈਕਾਰਿਆਂ ਨਾਲ ਨਗਰ ਕੀਰਤਨ ਗੁਰਦੁਆਰਾ ਤਪ ਅਸਥਾਨ ਬਾਬਾ ਦਰਬਾਰਾ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਟਿੱਬਾ ਤੋਂ ਆਰੰਭ ਹੋਇਆ ਤੇ ਬਾਹਰੇ ਇਲਾਕੇ ਦੇ ਨਾਮਵਰ ਪਿੰਡਾਂ ਟਿੱਬਾ, ਅਮਰਕੋਟ, ਭੀਲਾਂਵਾਲ, ਜਾਂਗਲਾ, ਗਾਂਧਾ ਸਿੰਘ ਵਾਲਾ, ਸ਼ਿਕਾਰਪੁਰ ਨਸੀਰਪੁਰ , ਭੋਰੂਵਾਲ, ਸੈਦਪੁਰ, ਨਵਾਂ ਠੱਠਾ ਅਤੇ ਬੂਲਪੁਰ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਤਪ ਅਸਥਾਨ ਬਾਬਾ ਦਰਬਾਰਾ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਟਿੱਬਾ ਵਿਖੇ ਆ ਕੇ ਸਮਾਪਤ ਹੋਇਆ।ਇਸ ਦੌਰਾਨ ਪੰਥ ਦੇ ਮਸ਼ਹੂਰ ਰਾਗੀਆਂ ਨੇ ਜਿੱਥੇ ਗੁਰੂ ਜਸ ਗਾਇਆ ਉਥੇ ਹੀ ਬੀਬੀਆਂ ਤੇ ਸਕੂਲੀ ਬੱਚਿਆਂ ਨੇ ਸ਼ਬਦ ਗਾਇਨ ਕੀਤੇ। ਇਸ ਦੌਰਾਨ ਗਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਦੌਰਾਨ ਜਗ੍ਹਾਂ ਜਗ੍ਹਾਂ ਸੰਗਤਾਂ ਦੇ ਛੱਕਣ ਲਈ ਫਲ ਫਰੂਟ, ਚਾਹ ਪਕੌੜਿਆਂ ਤੇ ਬੂੰਦੀ ਬਦਾਨੇ ਤੇ ਹੋਰ ਪਕਵਾਨਾਂ ਦੇ ਅਟੁੱਟ ਲੰਗਰ ਲਗਾਏ ਗਏ।ਇਸ ਦੌਰਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਪਿਆਰਾ ਸਿੰਘ, ਤਰਸੇਮ ਸਿੰਘ, ਮਾਸਟਰ ਗੁਰਬਚਨ ਸਿੰਘ., ਜਸਵੰਤ ਦਿੰਘ ਕੌੜਾ ਅਤੇ ਮਾਸਟਰ ਗੁਰਮੇਜ ਸਿੰਘ, ਮਾਸਟਰ ਰਾਜਬੀਰ ਸਿੰਘ, ਆਦਿ ਨੇ ਨਿਸ਼ਕਾਮ ਸੇਵਾ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj