HOME ਖਾਲਸਾ ਨੇ ਰਾਏਕੋਟ ਮੰਡੀ ਦਾ ਦੌਰਾ ਕਰਕੇ ਖ੍ਰੀਦ ਪ੍ਰਬੰਧਾ ਦਾ ਜਾਇਜ਼ਾ ਲਿਆ।

ਖਾਲਸਾ ਨੇ ਰਾਏਕੋਟ ਮੰਡੀ ਦਾ ਦੌਰਾ ਕਰਕੇ ਖ੍ਰੀਦ ਪ੍ਰਬੰਧਾ ਦਾ ਜਾਇਜ਼ਾ ਲਿਆ।

ਰਾਏਕੋਟ,  (ਸਮਾਜ ਵੀਕਲੀ)   ਗੁਰਭਿੰਦਰ ਗੁਰੀ  : ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਚੱਲ ਰਹੀ ਖ੍ਰੀਦ ਦੇ ਸਬੰਧ ਵਿੱਚ ਅੱਜ ਸਾਬਕਾ ਵਿਧਾਇਕ, ਸਾਬਕਾ ਸੰਸਦੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਖਾਲਸਾ ਨੇ ਅਨਾਜ ਮੰਡੀ ਰਾਏਕੋਟ ਦਾ ਦੌਰਾ ਕਰਕੇ ਪ੍ਰਬੰਧਾ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਯੂਥ ਅਕਾਲੀ ਆਗੂ ਸੁਸ਼ੀਲ ਕੁਮਾਰ ਬਾਵਾ ਚੋਪੜਾ ਦੀ ਆੜਤ ਚੋਪੜਾ ਟਰੇਡਿੰਗ ਤੇ ਆਪਣੀ ਫਸਲ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਕਿਸਾਨਾਂ ਨੇ ਸ. ਖਾਲਸਾ ਨੂੰ ਦੱਸਿਆ ਕਿ ਇਸਵਾਰ ਝੋਨੇ ਦੀ ਪੈਦਾਵਾਰ ਪਹਿਲਾਂ ਦੇ ਮੁਕਾਬਲੇ ਬਹੁਤ ਘੱਟ ਹੋਈ ਹੈ, ਜਿਸ ਕਾਰਨ ਉਨ੍ਹਾਂ ਤੇ ਆਰਥਿਕ ਬੋਝ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮੌਕੇ ਪੱਤਰਕਾਰ ਕਰਦਿਆਂ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ੍ਰੀਦ ਲਈ ਕੀਤੇ ਪ੍ਰਬੰਧ ਨਾ ਕਾਫੀ ਹਨ, ਜਿਸ ਕਾਰਨ ਕਿਸਾਨਾਂ ਨੂੰ ਫਸਲ ਵੇਚਣ ਲਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਵਾਰ ਸੂਬੇ ਦੇ ਕਿਸਾਨਾਂ ਤੇ ਦੋਹਰੀ ਮਾਰ ਪਈ ਹੈ, ਜਿਸ ਦੇ ਚੱਲਦਿਆਂ ਪਹਿਲਾਂ ਤਾਂ ਹੜ੍ਹਾਂ ਨੇ ਉਨ੍ਹਾਂ ਦੀ ਫਸਲ ਨੂੰ ਬੁਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ, ਉੱਥੇ ਬਚੀ ਹੋਈ ਫਸਲ ਦੀ ਪੈਦਾਵਾਰ ਵੀ ਬਹੁਤ ਘੱਟ ਗਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਤੇ ਪਈ ਇਸ ਦੋਹਰੀ ਮਾਰ ਨੂੰ ਧਿਆਨ ਵਿੱਚ ਰੱਖਦਿਆਂ ਝੋਨੇ ਦੀ ਫਸਲ ਤੇ ਬੋਨਸ ਦੇਣ ਦਾ ਐਲਾਨ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕਰਜੇ ਦੀ ਅਦਾਇਗੀ ਵਿੱਚ ਵੀ ਵਿਸ਼ੇਸ਼ ਰਿਆਇਤ ਦਿੱਤੀ ਜਾਵੇ। ਇਸ ਤੋਂ ਇਲਾਵਾ ਪੀੜਤ ਕਿਸਾਨਾਂ ਨੂੰ ਮੁਆਵਜੇ ਦੀ ਅਦਾਇਗੀ ਵੀ ਤੁਰੰਤ ਦਿੱਤੀ ਜਾਵੇ।ਇਸ ਮੌਕੇ ਸੁਸ਼ੀਲ ਕੁਮਾਰ ਬਾਵਾ ਚੋਪੜਾ, ਗੁਰਜੀਤ ਸਿੰਘ ਜੰਡ, ਪਵਨ ਧਾਲੀਵਾਲ, ਪ੍ਰਧਾਨ ਸੰਜੀਵ ਬੌਵਾ, ਸੰਜੀਵ ਕੁਮਾਰ, ਗੁਰਇਕਬਾਲ ਸਿੰਘ ਲਤਾਲਾ ਆਦਿ ਤੋਂ ਇਲਾਵਾ ਹੋਰ ਕਿਸਾਨ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬੈਡਮਿੰਟਨ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ
Next articleਹੰਟਿੰਗਡਨ ਟ੍ਰੇਨ ‘ਚ ਛੁਰੀਕਾਂਡ, ਕਈ ਯਾਤਰੀ ਗੰਭੀਰ ਜ਼ਖ਼ਮੀਂ,ਦੋ ਦੀ ਹਾਲਤ ਨਾਜ਼ੁਕ,ਦੋ ਬ੍ਰਿਟਿਸ਼ ਨਾਗਰਿਕ ਗਿ੍ਫਤਾਰ