ਸਿੱਖ ਪ੍ਰਚਾਰਕ ਮਖੂ, ਸੰਨੀ, ਗੋਸਾਈ, ਕਾਉਂਕੇ ਨੇ ਮਰੀਜ਼ਾਂ ਲਈ ਖੂਨਦਾਨ ਕਰ ਰਹੇ ਫ਼ਰਿਸ਼ਤਿਆਂ ਨੂੰ ਕੀਤਾ ਸਨਮਾਨਿਤ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਚੌਂਕ, ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 888ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਲਾਇਆ। ਇਸ ਸਮੇਂ ਮਹਾਨ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਪੰਥ ਪ੍ਰਸਿੱਧ ਕਥਾਵਾਚਕ ਸਿੱਖ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਮਖੂ, ਪਰਮਬੀਰ ਸਿੰਘ ਸੰਨੀ ਪ੍ਰਧਾਨ ਲੀਗਲ ਸੈਲ ਆਰ.ਟੀ.ਆਈ ਪੰਜਾਬ ਸ਼੍ਰੋਮਣੀ ਅਕਾਲੀ ਦੱਲ, ਅਮਿਤ ਗੋਸਾਈ ਇੰਚਾਰਜ ਹਲਕਾ ਸੈਂਟਰਲ ਸ਼੍ਰੋਮਣੀ ਅਕਾਲੀ ਦਲ, ਯੂਥ ਆਗੂ ਜਸਦੀਪ ਸਿੰਘ ਕਾਉਂਕੇ ਨੇ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਸ਼ਲਾਘਾ ਕੀਤੀ । ਇਸ ਮੌਕੇ ਤੇ ਖੂਨਦਾਨ ਕਰ ਰਹੇ ਅਮਨਦੀਪ ਸਿੰਘ ਸਮੇਤ ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਖੂਨਦਾਨ ਕੈਂਪ ਦੌਰਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਦੱਸਿਆ ਕਿ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਸਰਨਜੀਤ ਸਿੰਘ ਮਿੱਡਾ, ਸਿਮਰਨ ਓਬਰਾਏ, ਕੰਵਲਜੀਤ ਸਿੰਘ, ਸਰਬਜੀਤ ਸਿੰਘ ਸੋਹਲ, ਗੁਰਦੀਪ ਸਿੰਘ ਗਰੇਵਾਲ, ਬਲਦੇਵ ਸਿੰਘ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



