HOME ਖ਼ਾਲਸਾ ਸਾਜਨਾ ਦਿਵਸ ‘ਤੇ ਹਲਕਾ ਦੱਖਣੀ ਦੇ ਵੱਡਾ ਗੁਰਦੁਆਰਾ ਸਾਹਿਬ (ਢੰਡਾਰੀ) ਵਿਖੇ...

ਖ਼ਾਲਸਾ ਸਾਜਨਾ ਦਿਵਸ ‘ਤੇ ਹਲਕਾ ਦੱਖਣੀ ਦੇ ਵੱਡਾ ਗੁਰਦੁਆਰਾ ਸਾਹਿਬ (ਢੰਡਾਰੀ) ਵਿਖੇ ਬਾਵਾ ਨਤਮਸਤਕ ਹੋਏ ਅਤੇ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ” ਪੁਸਤਕ ਭੇਟ ਕੀਤੀ

ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਤੇ ਵਿਚਾਰ ਗੋਸ਼ਟੀ ਹੋਈ

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.)– ਅੱਜ ਜੋ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਗੌਰਵਮਈ ਇਤਿਹਾਸ ਰਚਿਆ ਸੀ, ਇਹ ਪਵਿੱਤਰ ਇਤਿਹਾਸਕ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਹਲਕਾ ਦੱਖਣੀ ਵਿਖੇ ਨਤਮਸਤਕ ਹੋ ਕੇ ਮਨਾਇਆ। ਇਸ ਸਮੇਂ ਉਹਨਾਂ ਸਮੁੱਚੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ” ਪੁਸਤਕ ਭੇਂਟ ਕੀਤੀ ਜੋ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਹੈ। ਇਸ ਪੁਸਤਕ ਦੀ ਪ੍ਰਸਿੱਧ ਵਿਦਵਾਨ ਅਨੁਰਾਗ ਸਿੰਘ ਨੇ ਸੰਪਾਦਨਾ ਕੀਤੀ ਹੈ ਜਦਕਿ ਫੋਟੋ ਚਿੱਤਰ ਆਰ.ਐਮ.ਸਿੰਘ ਨੇ ਚਿੱਤਰਕਲਾ ਰਾਹੀਂ ਤਿਆਰ ਕੀਤੇ ਹਨ। ਇਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਣੀਕਾਰ 6 ਗੁਰੂ ਸਾਹਿਬਾਨ, 15 ਭਗਤ, 11 ਭੱਟਾਂ ਅਤੇ 4 ਗੁਰਸਿੱਖਾਂ ਦੀ ਬਾਣੀ ਸੁਸ਼ੋਭਿਤ ਹੈ।  ਇਸ ਸਮੇਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਿੱਚ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਪ੍ਰਧਾਨ ਪ੍ਰਬੰਧਕ ਕਮੇਟੀ, ਮੋਹਣ ਸਿੰਘ ਖ਼ਜ਼ਾਨਚੀ, ਨਿਰਮਲ ਸਿੰਘ ਸੈਕਟਰੀ, ਸੁਖਦੇਵ ਸਿੰਘ ਗਰਚਾ, ਸੁਖਦੇਵ ਸਿੰਘ, ਪਿਸ਼ੌਰਾ ਸਿੰਘ, ਅਲਬੇਲ ਸਿੰਘ, ਮਾਸਟਰ ਰਸ਼ਪਾਲ ਸਿੰਘ, ਗੁਰਜੀਤ ਸਿੰਘ, ਦਰਸ਼ਨ ਸਿੰਘ (ਸਾਰੇ ਪ੍ਰਬੰਧਕ ਮੈਂਬਰ) ਸਾਹਿਬਾਨ ਹਾਜ਼ਰ ਸਨ। ਇਸ ਸਮੇਂ ਸ਼੍ਰੀ ਬਾਵਾ ਨੇ ਸਮੁੱਚੀ ਗੁਰਦੁਆਰਾ ਕਮੇਟੀ ਨੂੰ 12 ਮਈ ਨੂੰ ਸਰਹੰਦ ਫਤਿਹ ਦਿਵਸ ਦੇ ਇਤਿਹਾਸਕ ਦਿਹਾੜੇ ਤੇ ਫਤਿਹ ਮਾਰਚ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਸਮੇਂ ਵਿਸਾਖੀ ਦੀਆਂ ਖ਼ੁਸ਼ੀਆਂ ਵੀ ਸਾਂਝੀਆਂ ਕੀਤੀਆਂ ਗਈਆਂ ਅਤੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਅਤੇ ਭਾਰਤ ਨੂੰ ਦੇਣ ਸੰਬੰਧੀ ਵਿਚਾਰਾਂ ਹੋਈਆਂ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਵੈਸਾਖੀ ਦੀ ਨਵੀਂ ਊਰਜਾ ਅਤੇ ਡਾ. ਅੰਬੇਡਕਰ ਦੇ ਵਿਚਾਰ: ਮਹਿਲਾ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ
Next articleਜਰਖੜ ਖੇਡਾਂ – ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ   9 ਮਈ ਤੋਂ 31 ਮਈ ਤੱਕ–ਜਰਖੜ