ਮਹਿਤਪੁਰ,(ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)– ਬੀਕੇਯੂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਗੋਬਿੰਦਪੁਰ ਅਤੇ ਕੌਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ ਨੇ ਹੱਕੀ ਮੰਗਾਂ ਲਈ ਸ਼ੰਭੂ ਖਨੌਰੀ ਬਾਰਡਰ ਤੇ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਕੀਤੀ ਕਾਰਵਾਈ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੱਸਿਆ। ਕਿਸਾਨ ਆਗੂਆਂ ਨੇ ਕਿਹਾ ਕਿ ਰਾਤ ਦੇ ਸਮੇਂ ਧਾੜਵੀਆਂ ਵਾਂਗੂੰ ਹਲਾਂ ਕਰਨਾਂ ਅਤੇ ਜ਼ਬਰਦਸਤੀ ਅੰਦੋਲਨ ਨੂੰ ਕੁਚਲਣਾ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰਦਾ ਹੈ। ਉਨ੍ਹਾਂ ਕਿਹਾ ਕਿ ਕੀ ਇਸ ਦੇਸ਼ ਵਿਚ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਗੁਨਾਹ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਦੇਸ਼ ਦਾ ਅੰਨਦਾਤਾ ਇਸ ਦਾ ਹਿਸਾਬ ਆਉਣ ਵਾਲੀਆਂ ਇਲੈਕਸ਼ਨਾਂ ਵਿਚ ਦਵੇਗਾ। ਉਨ੍ਹਾਂ ਕਿਹਾ ਕਿ ਕੋਈ ਸਿਤਮ ਕੋਈ ਜਬਰ ਸਾਨੂੰ ਸਾਡੀਆਂ ਸ਼ਾਂਤਮਈ ਮੰਗਾਂ ਲਈ ਅਰੰਭੇ ਸੰਘਰਸ਼ ਤੋਂ ਨਹੀ ਹਟਾ ਸਕਦਾ ਇਹ ਅੰਦੋਲਨ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj