ਅੰਬਾਲਾ— ਫਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਚੱਲ ਰਿਹਾ ਹੈ। ਇਸ ਮੰਗ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌੜਾ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਹਨ। ਇਸ ਦੌਰਾਨ ਹਰਿਆਣਾ ਦੀਆਂ 102 ਖਾਪ ਪੰਚਾਇਤਾਂ ਨੇ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਨੂੰ 9 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਹੈ। ਖਾਪ ਨੁਮਾਇੰਦਿਆਂ ਨੇ ਕਿਹਾ ਕਿ ਜੇਕਰ ਅਜਿਹਾ ਨਹੀਂ ਹੋਇਆ ਤਾਂ ਮੁਜ਼ੱਫਰਨਗਰ ‘ਚ 9 ਜਨਵਰੀ ਨੂੰ ਦੇਸ਼ ਦੇ ਸਾਰੇ ਖਾਪਾਂ ਦੀ ਮਹਾਪੰਚਾਇਤ ਬੁਲਾਈ ਜਾਵੇਗੀ। ਜਿਸ ਵਿੱਚ ਸਖ਼ਤ ਫੈਸਲੇ ਲਏ ਜਾਣਗੇ। ਹਿਸਾਰ ਦੇ ਬਾਸ ਪਿੰਡ ਵਿੱਚ 5 ਘੰਟੇ ਤੱਕ ਚੱਲੀ ਮਹਾਪੰਚਾਇਤ ਵਿੱਚ ਖਾਪਾਂ ਨੇ ਕਿਸਾਨ ਅੰਦੋਲਨ ਨੂੰ ਉਦੋਂ ਤੱਕ ਸਮਰਥਨ ਦੇਣ ਤੋਂ ਇਨਕਾਰ ਕਰ ਦਿੱਤਾ ਜਦੋਂ ਤੱਕ ਕਿਸਾਨ ਇੱਕਜੁੱਟ ਨਹੀਂ ਹੋ ਜਾਂਦੇ। ਖਾਪ ਦੇ ਨੁਮਾਇੰਦਿਆਂ ਨੇ ਕਿਹਾ ਕਿ ਜੇਕਰ ਅੰਦੋਲਨਕਾਰੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਸਾਂਝੀ ਏਕਤਾ ਦਾ ਸੱਦਾ ਦਿੰਦੇ ਹਨ ਤਾਂ ਖਾਪ ਦੀ 18 ਮੈਂਬਰੀ ਕਮੇਟੀ ਸਾਰਿਆਂ ਨੂੰ ਇੱਕ ਮੰਚ ‘ਤੇ ਲਿਆਉਣ ਲਈ ਜਾਵੇਗੀ , 2 ਕਿਸਾਨ ਜਥੇਬੰਦੀਆਂ ਫਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੀਆਂ ਹਨ। ਇਸ ਮੰਗ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਸਰਹੱਦ ’ਤੇ 34 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਪਰ ਕੇਂਦਰ ਨੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly