ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਬੀਤੇ ਦਿਨੀਂ ਬਾਬਾ ਸਾਹਿਬ ਅੰਬੇਡਕਰ ਜੀ ਦੀ ਪ੍ਰਤਿਮਾ ਦੀ ਪਿੰਡ ਨੂਰਪੁਰ ਜੱਟਾਂ ਵਿਧਾਨ ਸਭਾ ਹਲਕਾ ਗੜਸ਼ੰਕਰ ਵਿਖੇ ਜੋ ਬੇਅਦਬੀ ਕੀਤੀ ਗਈ ਉਸ ਸਬੰਧੀ ਜਾਣਕਾਰੀ ਦਿੰਦਿਆਂ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ ਨੇ ਕਿਹਾ ਕਿ 18 ਜੂਨ ਨੂੰ ਬਹੁਜਨ ਸਮਾਜ ਪਾਰਟੀ ਗੜਸ਼ੰਕਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ ਜਿਸ ਦਾ ਮਕਸਦ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਵਾਉਣਾ, ਸ੍ਰੀ ਖੁਰਾਲਗੜ੍ਹ ਸਾਹਿਬ ਦੀ ਧਰਤੀ ਤੋਂ ਸ਼ਰਾਬ ਦੇ ਠੇਕੇ ਅਤੇ ਨਜਾਇਜ਼ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਵਾਉਣ ਦੇ ਨਾਲ ਨਾਲ ਸੂਬੇ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਅਤੇ ਸੂਬੇ ਨੂੰ ਇਕ ਖੁਸ਼ਹਾਲ ਸੂਬਾ ਬਣਾਉਣ ਲਈ ਬਸਪਾ ਦੇ ਹੱਥ ਮਜ਼ਬੂਤ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਲਾਮਬੰਦ ਕਰਨਾ ਹੈ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਬਸਪਾ ਦੀ ਪੰਜਾਬ ਸੰਭਾਲੋ ਮਹਿਮ ਨੂੰ ਘਰ ਘਰ ਪਹੁੰਚਾਉਣ ਅਤੇ 18 ਤਰੀਕ ਨੂੰ ਠੀਕ ਸਵੇਰੇ 10 ਵਜੇ ਸ਼੍ਰੀ ਖੁਰਾਲਗੜ ਸਾਹਿਬ ਵਿਖੇ ਪਹੁੰਚਣ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਧਰਤੀ ਤੋਂ ਅਸ਼ੀਰਵਾਦ ਲੈ ਕੇ ਕਾਫਲਾ ਗੜਸ਼ੰਕਰ ਵੱਲ ਚੱਲੇਗਾ ਅਤੇ ਸ਼ਹਿਰ ਵਿੱਚ ਰੋਸ ਮਾਰਚ ਕਰਨ ਉਪਰੰਤ ਰੋਸ ਧਰਨਾ ਲਗਾਇਆ ਜਾਵੇਗਾ। ਸਰਦਾਰ ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅੰਦਰ ਡਰੱਗ ਮਾਫੀਆ ਦੇ ਖਾਤਮੇ ਲਈ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ, ਸਿੱਖਿਆ ਕ੍ਰਾਂਤੀ ਸਕੂਲਾਂ ਚ 100% ਅਧਿਆਪਕ ਮੁਫਤ ਅਤੇ ਲਾਜ਼ਮੀ ਸਿੱਖਿਆ ਦਾ ਕਾਨੂੰਨ ਲਾਗੂ ਕਰਨੇ ਲਈ, ਪੰਜਾਬ ਨੂੰ ਕਰਜੇ ਤੇ ਚੱਕਰਵਿਊ ਚੋਂ ਕੱਢਣੇ ਲਈ, ਪੰਜਾਬ ਦੀ ਤਰੱਕੀ ਵਿਕਾਸ ਅਤੇ ਸਿਹਤ ਸਿਸਟਮ ਦੇ ਵਿੱਚ ਸੁਧਾਰ ਦੇ ਲਈ ਪੰਜਾਬ ਸੰਭਾਲੋ ਮੁਹਿੰਮ ਦਾ ਹਿੱਸਾ ਬਣਨ। ਇਸ ਸੱਦੇ ਤਹਿਤ ਹੀ ਖੁਸ਼ੀ ਰਾਮ ਜ਼ਿਲ੍ਹਾ ਪ੍ਰਭਾਰੀ ਜਲੰਧਰ ਇੰਚਾਰਜ ਵਿਧਾਨ ਸਭਾ ਹਲਕਾ ਫਿਲੌਰ ਨੇ ਫਿਲੌਰ ਹਲਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਉਜਾੜਨ ਵਾਲੇ ਆਪ ਕਾਂਗਰਸ ਭਾਜਪਾ ਅਕਾਲੀ ਇਹਨਾਂ ਨੂੰ ਰੱਦ ਕਰਕੇ ਇਸ ਵਾਰ ਨਵਾਂ ਬਦਲ ਬਹੁਜਨ ਸਮਾਜ ਪਾਰਟੀ ਨੂੰ ਇੱਕ ਮੌਕਾ ਜਰੂਰ ਦੇਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



