HOME ਬਾਦਸ਼ਾਹ ਦਰਵੇਸ਼ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ...

ਬਾਦਸ਼ਾਹ ਦਰਵੇਸ਼ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

2
ਫੋਟੋ: ਕੀਰਤਨ ਕਰਦੇ ਹੋਏ ਭਾਈ ਜਸਪ੍ਰੀਤ ਸਿੰਘ ਮੋਹਾਲੀ ਵਾਲੇ ਅਤੇ ਉਨ੍ਹਾਂ ਦੇ ਸਾਥੀ

 ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਫੀਲਡਗੰਜ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ 

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸ਼ੁੱਭ ਅਵਸਰ ’ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਫੀਲਡਗੰਜ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਭਾਈ ਕੁਲਦੀਪ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਸੁਖਵੰਤ ਸਿੰਘ (ਤਿੰਨੋਂ) ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਪ੍ਰਿਤਪਾਲ ਸਿੰਘ ਕੈਨੇਡਾ, ਗਿਆਨੀ ਸੁਖਬੀਰ ਸਿੰਘ ਕਵੀਸ਼ਰੀ ਜੱਥਾ, ਭਾਈ ਕੁਲਵਿੰਦਰ ਸਿੰਘ ਤਰਨਤਾਰਨ, ਭਾਈ ਤਨਜਿੰਦਰ ਸਿੰਘ ਮਾਣੂਕੇ, ਬੀਬੀ ਰਣਜੀਤ ਕੌਰ ਅਖੰਡ ਕੀਰਤਨੀ ਜਥਾ, ਭਾਈ ਰਜਿੰਦਰਪਾਲ ਸਿੰਘ ਰਾਜੂ ਵੀਰ ਜੀ, ਭਾਈ ਪਰਮਿੰਦਰ ਸਿੰਘ ਬਾਬਾ ਬਕਾਲਾ, ਭਾਈ ਨਵਦੀਪ ਸਿੰਘ ਲੁਧਿਆਣਾ, ਭਾਈ ਜਸਪ੍ਰੀਤ ਸਿੰਘ ਮੋਹਾਲੀ  ਵਾਲਿਆਂ ਵੱਲੋਂ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਕਥਾਵਾਚਕਾਂ ਨੇ ਗੁਰੂ ਸਾਹਿਬ ਦੇ ਅਦੁੱਤੀ ਜੀਵਨ ਅਤੇ ਪੰਥਕ ਸਿਧਾਂਤਾਂ ਬਾਰੇ ਵਿਸਥਾਰ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮੱਥਾ ਟੇਕ ਕੇ ਹਾਜ਼ਰੀ ਭਰੀ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ, ਸੈਕਟਰੀ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ, ਰਣਦੀਪ ਸਿੰਘ, ਜਗਜੀਤ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ ਦੁਆ, ਬੀਬੀ ਰਜਿੰਦਰ ਕੌਰ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।

ਗੁਰਦੁਆਰਾ ਸਾਹਿਬ ਗੁਰੂ ਸ਼ਬਦ ਪ੍ਰਚਾਰ, ਰਾਮ ਨਗਰ
ਦਸ਼ਮ ਪਿਤਾ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰੂ ਸ਼ਬਦ ਪ੍ਰਚਾਰ, ਰਾਮ ਨਗਰ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਬੁੱਧ ਸਿੰਘ, ਬੀਬੀ ਦਵਿੰਦਰ ਕੌਰ, ਭਾਈ ਬਘੇਲ ਸਿੰਘ ਦਮਦਮੀ ਟਕਸਾਲ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੱਥੇ ਦੀਆਂ ਬੀਬੀਆਂ ਵੱਲੋਂ  ਕੀਰਤਨ ਉਪਰੰਤ ਕਥਾਵਾਚਕਾਂ ਨੇ ਗੁਰੂ ਸੰਗਤਾਂ ਨੂੰ ਅੰਮ੍ਰਿਤ ਵੇਲਾ ਸੰਭਾਲਣ, ਨਾਮ ਬਾਣੀ ਨਾਲ ਜੁੜਨ, ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਦਿਆਲ ਸਿੰਘ ਧੰਜਲ ਨੇ ਸੰਗਤਾਂ ਨੂੰ ਦਸਮੇਸ਼ ਪਿਤਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸੰਗਤੀ ਰੂਪ ਵਿੱਚ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਗਦੇਵ ਸਿੰਘ ਗੋਹਲਵੜੀਆ, ਅਰਵਿੰਦਰ ਸਿੰਘ ਧੰਜਲ, ਕੁਲਜੀਤ ਸਿੰਘ ਧੰਜਲ, ਤਜਿੰਦਰ ਸਿੰਘ ਬਾਂਗਾ, ਸਤਨਾਮ ਸਿੰਘ ਵਿਰਦੀ, ਨਰਿੰਦਰ ਕੁਮਾਰ ਸੋਨੂੰ ਇੰਤਫਾਕ ,ਮਹਿੰਦਰ ਸਿੰਘ ਰੂਪਰਾਏ, ਸੋਹਣ ਸਿੰਘ ਗੋਗਾ, ਹਰਦਿਆਲ ਸਿੰਘ, ਅਜੀਤ ਸਿੰਘ ਉੱਭੀ, ਅੰਮ੍ਰਿਤਪਾਲ ਸਿੰਘ ਧੰਜਲ, ਜਗਤਾਰ ਸਿੰਘ ਸਹਿਗਲ, ਸ਼ਿਵਚਰਨ ਸਿੰਘ, ਹਰਪਾਲ ਸਿੰਘ ਪ੍ਰਿੰਸ, ਹਰਮਨ ਸਿੰਘ ਭੰਮਰਾ, ਵਿਕਰਮਜੀਤ ਸਿੰਘ ਵਿੱਕੀ, ਭਾਈ ਬੁੱਧ ਸਿੰਘ, ਸੇਵਾਦਾਰ ਜੋਗਾ ਸਿੰਘ, ਜਗਤਾਰ ਸਿੰਘ ਜੱਗਾ, ਰਤਨਦੀਪ ਸਿੰਘ ਵਿਰਦੀ, ਦਵਿੰਦਰ ਸਿੰਘ ਕਲਸੀ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।       ਫੋਟੋ: ਕੀਰਤਨ ਦੀ ਹਾਜਰੀ ਭਰਦੇ ਹੋਏ ਬੀਬੀ ਦਵਿੰਦਰ ਕੌਰ ਲੁਧਿਆਣਾ ਵਾਲੇ
 ਗੁਰਦੁਆਰਾ ਕਲਗੀਧਰ ਸਿੰਘ ਸਭਾ, ਕਾਮਰਾਨ ਰੋਡ
ਗੁਰਦੁਆਰਾ ਕਲਗੀਧਰ ਸਿੰਘ ਸਭਾ, ਕਾਮਰਾਨ ਰੋਡ ਵਿਖੇ ਦਸ਼ਮ ਪਿਤਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਭਗਤੀਮਈ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਭਾਈ ਰਣਧੀਰ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਜਲਵਿੰਦਰ ਸਿੰਘ (ਤਿੰਨੋਂ) ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਤੇਜ ਸਿੰਘ ਗਹੀਰ ਪਟਿਆਲਾ, ਭਾਈ ਉਮਪ੍ਰੀਤ ਸਿੰਘ ਲੁਧਿਆਣਾ, ਬੀਬੀ ਇੰਦਰਜੀਤ ਕੌਰ ਲੁਧਿਆਣਾ, ਭਾਈ ਮਨਦੀਪ ਸਿੰਘ, ਭਾਈ ਜਗਤਾਰ ਸਿੰਘ, ਗਿਆਨ ਬੇਅੰਤ ਸਿੰਘ (ਤਿੰਨੋਂ) ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਵਾਲਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਜੀਵਨ ਦਰਸ਼ਨ ’ਤੇ ਚਾਨਣ ਪਾਇਆ ਗਿਆ। ਸਪਰਿੰਗ ਡੇਲ ਡੇਅ ਦੇ ਸਕੂਲੀ ਬੱਚਿਆਂ ਵੱਲੋਂ ਕਵੀਸ਼ਰੀ ਰਾਹੀਂ ਵਾਰਾਂ ਗਾਇਨ ਕਰਕੇ ਸਮੇਂ ਨੂੰ ਗੁਰਮਤਿ ਵਿੱਚ ਬੰਨ੍ਹ ਦਿੱਤਾ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਨਰਲ ਸੈਕਟਰੀ ਜਰਨੈਲ ਸਿੰਘ ਨੇ ਸਹਿਬ-ਏ-ਕਮਾਲ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਤੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਅਤੇ ਬੱਚਿਆਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ।
 ਫੋਟੋ: ਸਪਰਿੰਗ ਡੇਲ ਡੇਅ ਸਕੂਲ ਦੇ ਬੱਚਿਆਂ, ਅਵਿਨਾਸ਼ ਕੌਰ ਦਾ ਸਨਮਾਨ ਕਰਦੇ ਹੋਏ ਗੂਰਮੀਤ ਸਿੰਘ, ਜਰਨੈਲ ਸਿੰਘ ਤੇ ਹੋਰ
###### ਗੁਰਦੁਆਰਾ ਛੇਵੀਂ ਪਾਤਸ਼ਾਹੀ, ਸੀ.ਐਮ.ਸੀ ਰੋਡ ਵਿਖੇ ਧਾਰਮਿਕ ਸਮਾਗਮ
ਦਸ਼ਮ ਪਿਤਾ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ, ਸੀ.ਐਮ.ਸੀ ਰੋਡ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸਵੇਰ ਤੋਂ ਹੀ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕਿਆ ਗਿਆ। ਰਾਗੀ ਜੱਥਿਆਂ ਭਾਈ ਜਸਵੰਤ ਸਿੰਘ, ਭਾਈ ਗਗਨਪ੍ਰੀਤ ਸਿੰਘ (ਦੋਨੋਂ) ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਭਾਈ ਬੁਲੰਦਪ੍ਰੀਤ ਸਿੰਘ ਲੁਧਿਆਣਾ ਵਾਲੇ, ਭਾਈ ਭੁਪਿੰਦਰ ਸਿੰਘ ਰੇਰੂ ਸਾਹਿਬ ਵਾਲੇ, ਭਾਈ ਯੋਗੇਸ਼ ਸਿੰਘ ਗੁਰਦੁਆਰਾ ਆਲਮਗੀਰ ਸਾਹਿਬ ਅਤੇ ਭਾਈ ਸਤਨਾਮ ਸਿੰਘ ਗੁਰਦੁਆਰਾ ਗਊਘਾਟ, ਸ਼੍ਰੀ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ, ਮਾਤਾ ਗੰਗਾ ਜੀ, ਅੰਮ੍ਰਿਤ ਪ੍ਰਚਾਰ ਮਿਸ਼ਨ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਅਤੇ ਕਥਾਵਾਚਕਾਂ ਨੇ ਗੁਰੂ ਘਰ ਦੀ ਮਹਾਨ ਪਰੰਪਰਾ ਅਤੇ ਖਾਲਸਾ ਪੰਥ ਦੇ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ। ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ, ਇੰਦਰਜੀਤ ਸਿੰਘ, ਤਰਵਿੰਦਰ ਸਿੰਘ ਸਾਨੀ, ਬਲਜੀਤ ਸਿੰਘ ਬੱਲੀ, ਗੁਰਸ਼ਰਨ ਸਿੰਘ, ਇੰਦਰਜੀਤ ਸਿੰਘ ਦੇਵਾ, ਜੋਗਿੰਦਰ ਸਿੰਘ ਮੰਜਾਲ, ਜਤਿੰਦਰ ਸਿੰਘ, ਸੁਖਦੇਵ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਮਾਡਲ ਟਾਊਨ ਐਕਸਟੈਂਸ਼ਨ 
ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਮਾਡਲ ਟਾਊਨ ਐਕਸਟੈਂਸ਼ਨ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਗਗਨਪ੍ਰੀਤ ਸਿੰਘ, ਭਾਈ ਗੁਰਮੁਖ ਸਿੰਘ, ਭਾਈ ਜਸਵੰਤ ਸਿੰਘ, ਭਾਈ ਕ੍ਰਿਪਾਲ ਸਿੰਘ (ਚਾਰੋਂ ) ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਕੀਰਤਨ ਅਤੇ ਕਥਾ ਰਾਹੀਂ ਗੁਰੂ ਸਾਹਿਬ ਦੇ ਜੀਵਨ ਨੂੰ ਯਾਦ ਕੀਤਾ ਗਿਆ। ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ, ਟ੍ਰੱਸਟੀ ਅਮਰਜੀਤ ਸਿੰਘ ਟਿੱਕਾ, ਸੁਖਵਿੰਦਰਪਾਲ ਸਿੰਘ ਲਾਲੀ, ਹਰਪ੍ਰੀਤ ਸਿੰਘ ਰਾਜਧਾਨੀ, ਨਵਪ੍ਰੀਤ ਸਿੰਘ ਬਿੰਦਰਾ ਨੇ ਸੰਗਤਾਂ ਨੂੰ ਹਮੇਸ਼ਾਂ ਗੁਰਮਤਿ ਨਾਲ ਜੁੜੇ ਰਹਿਣ, ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ।
ਫੋਟੋ: ਕੀਰਤਨ ਦੀ ਹਾਜਰੀ ਭਰਦਾ ਹੋਏ ਭਾਈ ਗੁਰਮੱਖ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਹਿਬ ਵਾਲੇ।
######  ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੁੱਡ ਮੁਹੱਲਾ
ਗਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੁੱਡ ਮੁਹੱਲਾ ਵਿਖੇ ਵੀ ਬਾਦਸ਼ਾਹ ਦਰਵੇਸ਼ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਭਾਈ ਮਨਜੀਤ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦਾ ਜੱਥਾ, ਬੀਬੀ ਸਨਮਦੀਪ ਕੌਰ, ਭਾਈ ਕਰਨਜੀਤ ਸਿੰਘ ਅਤੇ ਭਾਈ ਮੋਹਨ ਸਿੰਘ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਦੀ ਸੇਵਾ ਨਿਭਾਈ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਦੁਖੀਆ, ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੇ ਸੰਗਤੀ ਰੂਪ ਵਿੱਚ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਹੋਰਨਾਂ ਤੋਂ ਇਲਾਵਾ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਹਰਜੀਤ ਸਿੰਘ ਮਲਹੋਤਰਾ, ਤਰਲੋਚਨ ਸਿੰਘ ਬੱਬਰ, ਜਗਜੀਤ ਸਿੰਘ ਸਹਿਗਲ, ਇੰਦਰਜੀਤ ਸਿੰਘ ਗੋਲਾ, ਵਰਿੰਦਰ ਸਿੰਘ, ਤੇਜਿੰਦਰ ਸਿੰਘ ਡੰਗ, ਜਗਮੋਹਨ ਸਿੰਘ ਬਿੰਦਰਾ, ਹਰਵਿੰਦਰ ਸਿੰਘ, ਜਗਮੋਹਨ ਸਿੰਘ ਸਿੱਬਲ, ਰਵਿੰਦਰ ਸਿੰਘ, ਦਲਜੀਤ ਸਿੰਘ, ਵਰਿੰਦਰਪਾਲ ਸਿੰਘ, ਨਵਲਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਹਾਜ਼ਰ ਹੋਈਆਂ।
     
 ਫੋਟੋ: ਗੁਰਦੁਆਰਾ ਸਾਹਿਬ ਵਿਖੇ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਦਾ ਸਨਮਾਨ ਕਰਦੇ ਹੋਏ ਬਲਜੀਤ ਸਿੰਘ ਦੁਖੀਆ ਤੇ ਹੋਰ 
ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ, ਬਲਾਕ-ਜੇ, ਭਾਈ ਰਣਧੀਰ ਸਿੰਘ ਨਗਰ ਵਿਖੇ ਦਸ਼ਮੇਸ਼ ਪਿਤਾ, ਅੰਮ੍ਰਿਤ ਦੇ ਦਾਤੇ  ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਆਸਾ ਦੀ ਵਾਰ ਦੇ ਕੀਰਤਨ ਤੋਂ ਬਾਅਦ ਦੀਵਾਨ ਸਜਾਏ ਗਏ ਇਸ ਦੌਰਾਨ ਪੰਥ ਦੇ ਪ੍ਰਸਿੱਧ ਢਾਡੀ ਅਤੇ ਰਾਗੀ ਜੱਥਿਆਂ ਢਾਡੀ ਭਾਈ ਜਗਦੀਸ਼ ਸਿੰਘ ਚੰਦਨ, ਢਾਡੀ ਭਾਈ ਮਨਜੀਤ ਸਿੰਘ, ਭਾਈ ਨਿਰਮਲ ਸਿੰਘ ਪੰਜਵੜ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਦਿਲਜੀਤ ਸਿੰਘ ਆਸਟਰੇਲੀਆ ਵਾਲੇ, ਭਾਈ ਫਤਿਹ ਸਿੰਘ ਜਲੰਧਰ ਵਾਲੇ,  ਭਾਈ ਤਰਨਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਜੇ ਬਲਾਕ, ਭਾਈ ਚਰਨਜੀਤ ਸਿੰਘ ਹਜ਼ੂਰੀ ਰਾਗੀ ਜੇ ਬਲਾਕ, ਭਾਈ ਮਨਜਿੰਦਰ ਸਿੰਘ, ਭਾਈ ਅੰਮ੍ਰਿਤਪਾਲ ਸਿੰਘ ਨੇ ਕਥਾ ਕੀਰਤਨ ਰਾਹੀਂ ਗੁਰੂ ਘਰ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਰਾਗੀ ਜਥਿਆਂ ਨੂੰ ਗੁਰੂ ਘਰ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਤੇਜਿੰਦਰ ਪਾਲ ਸਿੰਘ, ਸਕੱਤਰ ਗੁਲਸ਼ਨ ਸਿੰਘ ਬੁੱਟਰ, ਹਰਭਜਨ ਸਿੰਘ, ਗੁਰਚਰਨ ਸਿੰਘ ਮਿੰਟਾ, ਤਰਲੋਚਨ ਸਿੰਘ ਮਾਣਕੀ, ਸਤਿੰਦਰ ਪਾਲ ਸਿੰਘ ਟੀਟੂ, ਸਤਪਾਲ ਸਿੰਘ ਸਹਿਣਾ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸਨ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ।
 ਫੋਟੋ: ਕੀਰਤਨ ਦੀ ਹਾਜਰੀ ਭਰਦੇ ਹੋਏ ਨਿਰਭੈ ਸਿੰਘ ਦਮਦਮਾ ਸਾਹਿਬ ਵਾਲੇ
###### ਦਸਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨੌਜਵਾਨਾਂ ਵੱਲੋਂ ਪ੍ਰਤਾਪ ਨਗਰ ਵਿਖੇ ਪੂਰੀਆਂ ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵਿਸੇਸ਼ ਤੌਰ ਤੇ ਹਾਜ਼ਰ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਚਲਾਈ ਲੰਗਰ ਅਤੇ ਪੰਗਤ ਦੀ ਪ੍ਰਥਾ ਜਿੱਥੇ ਪ੍ਰਾਣੀਆਂ ਵਿੱਚ ਜਾਤਪਾਤ ਦੇ ਭੇਦਭਾਵ ਖਤਮ ਕਰਦੀ ਹੈ ਉੱਥੇ ਆਪਸ ਵਿੱਚ ਮੇਲ-ਮਿਲਾਪ ਅਤੇ ਪ੍ਰੇਮ-ਪਿਆਰ ਦੀ ਭਾਵਨਾ ਨੂੰ ਵੀ ਉਜਾਗਰ ਕਰਦੀ ਹੈ। ਕੌਂਸਲਰ ਸੋਹਣ ਸਿੰਘ ਗੋਗਾ ਨੇ ਕਿਹਾ ਕਿ ਦਸ਼ਮੇਸ਼ ਪਿਤਾ ਵੱਲੋਂ ਦਰਸਾਏ ਮਾਰਗ ਤੇ ਚੱਲਦਿਆਂ ਨੌਜਵਾਨ ਪੀੜ੍ਹੀ ਸਿੱਖੀ ਵਿੱਚ ਪ੍ਰਪੱਕਤਾ ਨੂੰ ਸਮਰਪਿਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਬਾਣੀ ਅਤੇ ਬਾਣੇ ਦੇ ਧਾਰਨੀ ਹੋਵਾਂਗੇ ਤਾਂ ਹੀ ਅਸੀਂ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤ ਅਖਵਾਵਾਂਗੇ। ਇਕ ਮੌਕੇ ਸੁਖਵਿੰਦਰ ਸਿੰਘ ਦਹੇਲਾ, ਟੋਨੀ ਦਹੇਲਾ, ਜੋਗਾ ਸਿੰਘ, ਅਵਤਾਰ ਸਿੰਘ ਘੜਿਆਲ, ਕੁਲਵਿੰਦਰ ਸਿੰਘ ਕਲਸੀ ਵੀ ਲੰਗਰ ਵਰਤਾਉਣ ਦੀ ਸੇਵਾ ਨਿਭਾਈ।
ਫੋਟੋ: ਲੰਗਰ ਵਰਤਾਉਂਦੇ ਹੋਏ ਹਰਜਿੰਦਰ ਸਿੰਘ ਸੰਧੂ, ਜੋਗਾ ਸਿੰਘ, ਸੁਖਵਿੰਦਰ ਸਿੰਘ ਦਹੇਲਾ ਤੇ ਹੋਰ 
 ਨੌਜਵਾਨਾਂ ਨੇ ਪ੍ਰਕਾਸ਼ ਪੁਰਬ ਤੇ ਲਗਾਇਆ ਦੁੱਧ ਦਾ ਲੰਗਰ
 ਨੌਜਵਾਨ ਸਿੱਖ ਸੇਵਾ ਸੁਸਾਇਟੀ ਦੇ ਨੌਜਵਾਨਾਂ ਵੱਲੋਂ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਦੇ ਬਾਹਰ ਦਸ਼ਮੇਸ਼ ਪਿਤਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਨੌਜਵਾਨ ਆਗੂ ਮਨਰਾਜ ਸਿੰਘ ਠਕੁਰਾਲ ਨੇ ਕਿਹਾ ਕਿ ਨੌਜਵਾਨ ਵਰਗ ਵਿੱਚ ਗੁਰੂ ਘਰਾਂ ਵਿੱਚ ਸੇਵਾ ਕਰਨ ਦਾ ਲਗਾਤਾਰ ਵਧ ਰਿਹਾ ਰੁਝਾਨ ਇੱਕ ਵੱਡੀ ਪ੍ਰਾਪਤੀ ਵੱਲ ਵੱਧਦੇ ਕਦਮ ਹਨ। ਉਨ੍ਹਾਂ ਕਿਹਾ ਕਿ ਮੇਰੇ ਨੌਜਵਾਨ ਸਾਥੀਆਂ ਵੱਲੋਂ ਲਗਾਏ ਗਏ ਲੰਗਰ ਦੀ ਜਿੰਨੀ ਵੀ ਸਲਾਘਾ ਕੀਤੀ ਜਾਵੇ ਥੋੜ੍ਹੀ ਹੈ। ਇਸ ਮੌਕੇ ਦਵਿੰਦਰ ਸਿੰਘ ਕਲਸੀ, ਜਸਮੀਤ ਸਿੰਘ ਕਲਸੀ, ਕੁਲਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਨਾਗੀ, ਭਵਨਦੀਪ ਸਿੰਘ, ਐਡਵੋਕੇਟ ਰਜਿੰਦਰ ਸਿੰਘ, ਕਰਨਜੀਤ ਸਿੰਘ ਕਰਨ ਨੇ ਵੀ ਦੁੱਧ ਵਰਤਾਉਣ ਦੀ ਸੇਵਾ ਨਿਭਾਈ।
  ਫੋਟੋ: ਦੁੱਧ ਦਾ ਲੰਗਰ ਵਰਤਾਉਂਦੇ ਹੋਏ ਮਨਰਾਜ ਸਿੰਘ, ਕੁਲਜਿੰਦਰ ਸਿੰਘ ਕਲਸੀ ਤੇ ਹੋਰ।
 ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ ਚੌਂਕ)
 ਬਾਦਸ਼ਾਹ ਦਰਵੇਸ਼, ਦਸ਼ਮ ਪਿਤਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ ਚੌਂਕ) ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਗੁਰਮਤਿ ਸਮਾਗਮ ਕਰਵਾਏ ਗਏ। ਅੰਮ੍ਰਿਤ ਵੇਲੇ ਤੋਂ ਪੰਥ ਦੇ ਪ੍ਰਸਿੱਧ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਸ਼ਰਨ ਸਿੰਘ ਕੋਮਲ, ਬੀਬੀ ਪਲਵਿੰਦਰ ਕੌਰ ਖਾਲਸਾ, ਭਾਈ ਰਜਿੰਦਰ ਸਿੰਘ ਕੋਮਲ, ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ  ਅਤੇ ਉਨ੍ਹਾਂ ਦੇ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਦਸ਼ਮ ਪਿਤਾ ਦੇ ਜੀਵਨ, ਬਲੀਦਾਨ ਅਤੇ ਖਾਲਸਾ ਪੰਥ ਦੀ ਸਾਜਨਾ ਬਾਰੇ ਪ੍ਰਕਾਸ਼ ਪਾਇਆ ਅਤੇ ਸੰਗੀਤ ਰੂਪ ਵਿੱਚ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਟ ਕੀਤੇ। ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ। ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਇੰਦਰਜੀਤ ਸਿੰਘ ਗੋਲਾ, ਅਵਤਾਰ ਸਿੰਘ ਪਨੇਸਰ, ਲਖਵਿੰਦਰ ਸਿੰਘ ਲੱਖਾ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਮੋਹਣ ਸਿੰਘ, ਸੁਰਜੀਤ ਸਿੰਘ, ਸਵਰਨ ਸਿੰਘ, ਦਵਿੰਦਰ ਕੌਰ ਸੋਹਲ, ਤਨਵੀਰ ਕੌਰ, ਦਵਿੰਦਰ ਸਿੰਘ ਸਿੱਬਲ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਸੁਨੀਲ ਕੁਮਾਰ, ਗੁਰਮੀਤ ਸਿੰਘ, ਗੁਰਦੇਵ ਸਿੰਘ ਖੁੱੱਲਰ ਵੀ ਗੁਰੂ ਘਰ ਨਤਮਸਤਕ ਹੋਏ।   ਫੋਟੋ: ਬਾਬੀ ਪਲਵਿੰਦਰ ਕੌਰ ਖਾਲਸਾ ਅਤੇ ਉਨ੍ਹਾਂ ਦੇ ਸਾਥੀ ਵਾਰਾਂ ਗਾਉਂਦੇ ਹੋਏ  2 ਕੀਰਤਨ ਦਾ ਆਨੰਦ ਮਾਣ ਰਹੀਆਂ ਸੰਗਤਾਂ
 ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ
ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿਖੇ ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ, ਕਵੀਸ਼ਰੀ ਬਲਵੀਰ ਸਿੰਘ ਫੂੱਲਾਂਵਾਲ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦਾ ਜੱਥਾ ਅਤੇ ਭਾਈ ਹਰਸਿਮਰਨਜੀਤ ਸਿੰਘ ਅਤੇ ਉਨ੍ਹਾਂ ਦੇ ਜੱਥੇ ਵੱਲੋਂ  ਸ਼ਬਦ ਕੀਰਤਨ, ਗੁਰਬਾਣੀ ਵਿਚਾਰਾਂ ਦਾ ਦੌਰ ਚੱਲਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ, ਚੇਅਰਮੈਨ ਹਰਜਿੰਦਰ ਸਿੰਘ ਸੰਧੂ, ਕੌਂਸਲਰ ਸੋਹਣ ਸਿੰਘ ਗੋਗਾ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪਲਵਿੰਦਰ ਸਿੰਘ ਬਰਾੜ, ਜਸਪਾਲ ਸਿੰਘ ਸੰਗੀਤ ਸਿਨੇਮਾ ਵਾਲੇ, ਨਰਿੰਦਰ ਸਿੰਘ ਉੱਭੀ, ਹਰੀ ਸਿੰਘ, ਸੁਖਵਿੰਦਰ ਸਿੰਘ ਦਹੇਲਾ, ਟੋਨੀ ਦਹੇਲਾ, ਅਵਤਾਰ ਸਿੰਘ ਘੜਿਆਲ, ਜੋਗਾ ਸਿੰਘ, ਬਲਵੀਰ ਸਿੰਘ ਸੌਂਦ, ਗੁਰਵਿੰਦਰ ਸਿੰਘ ਗਿੰਦਾ, ਹਰਭਜਨ ਕੌਰ, ਸੁਰਜੀਤ ਕੌਰ, ਮਨਜੀਤ ਕੌਰ, ਇਕਬਾਲ ਸਿੰਘ ਬਾਲੀ, ਕੁਲਵਿੰਦਰ ਸਿੰਘ ਕਲਸੀ ਵੀ ਗੁਰੂ ਘਰ ਨਤਮਸਤਕ ਹੋਏ।
Previous articleਸੈਣੀ ਬਰਾਦਰੀ ਦੇ ਵਫ਼ਦ ਵੱਲੋਂ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ ,ਸੈਣੀ ਭਵਨ ਨੂੰ ਜਲਦੀ ਖਾਲੀ ਕਰਵਾਇਆ ਜਾਵੇ 
Next articleਤਰਕਸ਼ੀਲ ਆਗੂ ਸੁਰਿੰਦਰ ਪਾਲ ਉੱਪਲੀ ਦੀ ਜੀਵਨ ਸਾਥਣ ਵਨੀਤਾ ਬਾਂਸਲ ਦੀ ਸੇਵਾ ਮੁਕਤੀ ਮੌਕੇ ਸਕੂਲ ਸਟਾਫ ਤੇ ਜਮਹੂਰੀ ਜਥੇਬੰਦੀਆਂ ਨੇ ਕੀਤਾ ਸਨਮਾਨ