HOME ਰਾਜਾ ਵੜਿੰਗ ਦੇ ਖਿਲਾਫ਼ ਟਕਸਾਲੀ ਕਾਂਗਰਸੀ ਆਗੂਆਂ ਨੇ ਛੇੜੀ ਮੁਹਿੰਮ

ਰਾਜਾ ਵੜਿੰਗ ਦੇ ਖਿਲਾਫ਼ ਟਕਸਾਲੀ ਕਾਂਗਰਸੀ ਆਗੂਆਂ ਨੇ ਛੇੜੀ ਮੁਹਿੰਮ

3

*ਖ਼ਬਰ ਆਰ- ਪਾਰ ਦੀ* 

 *ਭਾਰਤ ਭੂਸ਼ਣ ਆਸ਼ੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਪ੍ਰਚੰਡ ਕਰਨ ਲਈ ਪੁਰਾਣੇ  ਕਾਂਗਰਸੀ ਆਗੂਆਂ ਦੀ ਹੋਈ ਅਹਿਮ ਇਕੱਤਰਤਾ* 
 *ਟਕਸਾਲੀ ਕਾਂਗਰਸੀਆਂ ਨੂੰ ਰਾਜਾ ਵੜਿੰਗ ਦੀ ਸਰਪ੍ਰਸਤੀ  ਮਨਜ਼ੂਰ ਨਹੀਂ- ਸਰਪੰਚ ਗੁਰਚਰਨ ਸਿੰਘ ਖੁਰਾਣਾ* 
ਲੁਧਿਆਣਾ    (ਸਮਾਜ ਵੀਕਲੀ)    ( ਕਰਨੈਲ ਸਿੰਘ ਐੱਮ.ਏ.) ਪੰਜਾਬ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਅਗਾਮੀ ਹੋਣ ਜਾ ਰਹੀ ਜ਼ਿਮਨੀ ਚੋਣ ਇਸ ਵਾਰ ਇਤਿਹਾਸਕ ਤੇ ਫੈਸਲਾਕੁੰਨ ਚੋਣ ਹੋਵੇਗੀ।ਜੋ ਕਿ ਕਾਂਗਰਸ ਪਾਰਟੀ ਦੇ ਅਸਲ ਵਾਰਸਾਂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੇ ਜੱਫਾ ਮਾਰ ਕੇ ਬੈਠੇ ਰਾਜਾ ਵੜਿੰਗ ਦੇ ਭਵਿੱਖ ਦਾ ਫੈਸਲਾ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਮੁੱਖ ਟਕਸਾਲੀ ਕਾਂਗਰਸੀ ਆਗੂ ਸਰਪੰਚ ਗੁਰਚਰਨ ਸਿੰਘ ਖੁਰਾਣਾ ਨੇ ਅੱਜ ਆਪਣੇ ਗ੍ਰਹਿ ਵਿਖੇ ਲੁਧਿਆਣਾ ਸ਼ਹਿਰ ਦੇ ਪ੍ਰਮੁੱਖ ਟਕਸਾਲੀ ਕਾਂਗਰਸੀ ਆਗੂਆਂ, ਸਾਬਕਾ ਕਾਂਗਰਸੀ ਵਿਧਾਇਕਾਂ ਦੀ ਹੋਈ ਅਹਿਮ ਮੀਟਿੰਗ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਸ੍ਰ: ਖੁਰਾਣਾ ਨੇ ਆਪਣੀ ਗੱਲਬਾਤ ਦੌਰਾਨ ਦੱਸਿਆ ਕਿ ਪਾਰਟੀ ਹਾਈਕਮਾਂਡ ਵੱਲੋਂ ਉਚਿਤ ਫੈਸਲਾ ਕਰਦਿਆਂ ਹੋਇਆਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਵਕਾਰੀ ਸੀਟ ਨੂੰ ਜਿੱਤਣ ਲਈ ਜੋ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਨੂੰ ਵੱਡੀ ਚਣੌਤੀ ਦੇਣ ਦੀ  ਕੋਸ਼ਿਸ਼ ਕੀਤੀ ਹੈ। ਪਰ ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੌਜੂਦਾ ਪ੍ਰਧਾਨ ਤੇ ਲੁਧਿਆਣਾ ਲੋਕ ਸਭਾ ਤੋਂ ਐਮ.ਪੀ. ਬਣੇ ਰਾਜਾ ਵੜਿੰਗ ਦਾ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨਾਲ ਚੱਲ ਰਿਹਾ ਸਿਆਸੀ ਕਾਟੋ ਕਲੇਸ਼ ਤੇ ਲੁਧਿਆਣੇ ਦੇ ਪੁਰਾਣੇ ਟਕਸਾਲੀ ਕਾਂਗਰਸੀ ਆਗੂਆਂ ਦੀ ਵਿਰੋਧਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਮਹਿੰਗੀ ਪੈ ਸਕਦੀ ਹੈ। ਖਾਸ ਕਰਕੇ ਰਾਜਾ ਵੜਿੰਗ ਦੀਆਂ ਗਲਤ ਪਾਰਟੀ ਨੀਤੀਆਂ ਸਦਕਾ ਉਕਤ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਨੂੰ ਅੰਦਰੋਂ ਤੇ ਬਾਹਰੋਂ ਸਖਤ ਚਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੁਧਿਆਣੇ ਦੇ ਟਕਸਾਲੀ ਕਾਂਗਰਸੀਆਂ ਆਗੂਆਂ ਦੀ ਹੋਈ ਮੀਟਿੰਗ ਸੰਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਲੁਧਿਆਣਾ ਸ਼ਹਿਰ ਦੀ ਸਮੁੱਚੀ ਟਕਸਾਲੀ ਕਾਂਗਰਸੀ ਲੀਡਰਸ਼ਿਪ ਭਾਰਤ ਭੂਸ਼ਣ ਆਸ਼ੂ ਨਾਲ ਚਟਾਨ ਵਾਂਗ ਖੜੀ ਹੈ ਅਤੇ ਜ਼ਿਮਨੀ ਚੋਣ ਵਿਚ ਪਾਰਟੀ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਆਪਣੀ ਮੋਹਰੀ ਭੂਮਿਕਾ ਨਿਭਾਏਗੀ।ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋ ਜ਼ਿਮਨੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਸਾਇਨ ਬੋਰਡਾਂ ਵਿੱਚੋਂ ਪਾਰਟੀ ਦੇ ਸੂਬਾ ਪ੍ਰਧਾਨ ਦੀ ਤਸਵੀਰ ਗਾਇਬ ਹੋਣ ਸੰਬੰਧੀ ਪੁੱਛੇ ਗਏ ਸਵਾਲ ਸੰਬੰਧੀ ਉਨ੍ਹਾਂ ਨੇ ਸ਼ਪੱਸ਼ਟ ਰੂਪ ਵਿੱਚ ਕਿਹਾ ਕਿ ਇਹ ਗੱਲ ਪ੍ਰਤੱਖ ਰੂਪ ਵਿੱਚ ਗਵਾਹੀ ਭਰਦੀ ਹੈ ਕਿ ਟਕਸਾਲੀ ਕਾਂਗਰਸੀਆਂ ਨੂੰ ਰਾਜਾ ਵੜਿੰਗ ਦੀ ਸਰਪ੍ਰਸਤੀ  ਮਨਜ਼ੂਰ ਨਹੀਂ ਹੈ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਵੱਲੋਂ ਆਪਣੀ ਅਰੰਭੀ ਚੋਣ ਪ੍ਰਚਾਰ ਮੁਹਿੰਮ ਨੂੰ ਆਪਣੇ ਬਲਬੂਤੇ ਉਪਰ ਪਾਰਟੀ ਹਾਈਕਮਾਂਡ ਦੇ ਪ੍ਰਮੁੱਖ ਸੀਨੀਅਰ ਆਗੂਆਂ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਰਾਜਾ ਵੜਿੰਗ ਆਪਣੇ ਚਾਪਲੂਸ ਸਾਥੀਆਂ ਨਾਲ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦਾ ਦਾਅਵਾ ਕਰ ਰਹੇ ਹਨ ਪਰ ਦੂਜੇ ਪਾਸੇ ਸਚਾਈ ਇਹ ਹੈ ਕਿ  ਉਕਤ ਜ਼ਿਮਨੀ ਚੋਣ ਵਿੱਚ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਠਿੱਬੀ ਲਗਾਉਣ ਲਈ ਅੰਦਰਖਾਤੇ ਉਹ ਵਿਰੋਧੀਆਂ ਨਾਲ ਸਾਂਝ ਪੁਗਾ ਰਹੇ ਹਨ ਜੋ ਕਿ ਟਕਸਾਲੀ ਕਾਂਗਰਸੀ ਆਗੂਆਂ ਨੂੰ ਨਾਂਹ ਬਰਦਾਸ਼ਤ ਹੈ। ਜ਼ਿਕਰਯੋਗ ਹੈ ਕਿ ਸਿਆਸੀ ਹਲਕਿਆਂ ਵਿੱਚ ਟਕਸਾਲੀ ਕਾਂਗਰਸੀ ਆਗੂ ਸਰਪੰਚ ਗੁਰਚਰਨ ਸਿੰਘ ਖੁਰਾਣਾ ਦੇ ਗ੍ਰਹਿ ਵਿਖੇ ਟਕਸਾਲੀ ਕਾਂਗਰਸੀ ਆਗੂਆਂ ਤੇ ਸਾਬਕਾ ਵਿਧਾਇਕਾਂ ਦੀ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿੱਚ ਹੋਈ ਭਰਵੀਂ ਮੀਟਿੰਗ ਸਿੱਧੇ ਰੂਪ ਵਿੱਚ ਰਾਜਾ ਵੜਿੰਗ ਦੇ ਖਿਲਾਫ਼ ਵੱਡੀ  ਬਗਾਵਤ ਦੇ ਰੂਪ ਵਜੋਂ ਦੇਖੀ ਜਾ ਰਹੀ ਹੈ। ਜੋ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਪ੍ਰਧਾਨਗੀ ਦੇ ਅਹੁਦੇ ਤੋ ਹਟਾਉਣ ਲਈ ਕਾਂਗਰਸ ਪਾਰਟੀ ਅੰਦਰ ਚੱਲ ਰਹੀ ਜੋੜ-ਤੋੜ ਦੀ ਮੁਹਿੰਮ ਨੂੰ ਹੋਰ ਪ੍ਰਚੰਡ ਕਰ ਸਕਦੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article98 ਫ਼ੀਸਦੀ ਅੰਕ ਲੈਣ ਵਾਲੀ ਮਨਵੀਰ ਕੌਰ ਆਈ. ਏ. ਐੱਸ ਅਫਸਰ ਬਣਨਾ ਚਾਹੁੰਦੀ ਹੈ
Next articleਜੀ ਡੀ ਗੋਇਨਕਾ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ‘ਚ ਮਾਰੀਆਂ ਮੱਲ੍ਹਾਂ