ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ ਉੱਚਾ ਬੇਟ ਵਿੱਖੇ ਗੁਰਦੁਆਰਾ ਦੇ ਲੰਗਰ ਹਾਲ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਸਾਡੀਆਂ ਲੋਕਲ ਮੰਗਾ ਨਾ ਮੰਨੀਆ ਗਏੀਆ ਤਾਂ 28-29 ਤਰੀਕ ਨੂੰ ਡੀ.ਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ । 30 ਤਰੀਕ ਨੂੰ ਰੇਲਾਂ ਦਾ ਚੱਕਾ ਜ਼ਾਮ ਕੀਤਾ ਜਾਵੇਗਾ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਮਨਜੀਤ ਸਿੰਘ ਖੀਰਾਂਵਾਲੀ ਅਤੇ ਸੂਬਾ ਖਜਾਨਚੀ ਗੁਰਲਾਲ ਸਿੰਘ ਪੰਡੋਰੀ ਨੇ ਕਹੀ ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬਾਉਪੁਰ, ਜੋਨ ਪ੍ਰਧਾਨ ਹਰਵਿੰਦਰ ਸਿੰਘ ਉੱਚਾ, ਦਿਲਪ੍ਰੀਤ ਸਿੰਘ ਟੋਡਰਵਾਲ, ਰਵਿੰਦਰ ਸਿੰਘ ਕੋਲੀਆਂਵਾਲ, ਪ੍ਰੈੱਸ ਸਕੱਤਰ ਮਨਜੀਤ ਸਿੰਘ ਖੀਰਾਂਵਾਲੀ, ਅਵਤਾਰ ਸਿੰਘ ਲਾਡਾ, ਗੁਰਦੀਪ ਸਿੰਘ, ਕੇਵਲ ਸਿੰਘ ਉੱਚਾ, ਮੁਖ਼ਤਿਆਰ ਸਿੰਘ ਮੁੰਡੀ ਛੰਨਾ, ਜੋਬਨਪ੍ਰੀਤ ਦਰੀਏਵਾਲ,ਲਖਵਿੰਦਰ ਸਿੰਘ, ਮੰਗਲ ਸਿੰਘ ਮਿਆਣੀ, ਸੁੱਚਾ ਸਿੰਘ, ਪਰਮਿੰਦਰ ਸਿੰਘ, ਬਖ਼ਸ਼ੀਸ ਸਿੰਘ, ਕੰਵਲਜੀਤ ਸਿੰਘ, ਗੋਲੂ, ਅਰਸ਼, ਕੁਲਵਿੰਦਰ ਸਿੰਘ, ਸ਼ਿੰਦਰਪਾਲ ਸਿੰਘ, ਸੁੱਖਾ ਸਿੰਘ, ਕੇਵਲ ਸਿੰਘ, ਸਤਨਾਮ ਸਿੰਘ, ਰਜਿੰਦਰ ਸਿੰਘ ਕੋਲੀਆਵਾਲ ਆਦਿ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly