ਸਕੂਲ ਖੋਲਣ ਦੇ ਲਈ ਕਿਸਾਨ ਸਭਾ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਨੇ ਸਰਕਾਰ ਵਿਰੁੱਧ ਲਗਾਇਆ ਧਰਨਾ ।

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)(ਸਮਾਜ ਵੀਕਲੀ)-ਅੱਜ ਇਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਨਕੋਦਰ ਜਗਰਾਓਂ ਰੋਡ ਜਾਮ ਕੀਤਾ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਸੰਦੀਪ ਅਰੋੜਾ ਜਿਲਾ ਸਕੱਤਰ ਦਿਲਬਾਗ ਸਿੰਘ ਚੰਦੀ ਮੀਤ ਸਕੱਤਰ ਰਜਿੰਦਰ ਹੈਪੀ ਤਹਿਸੀਲ ਪ੍ਰਧਾਨ ਮਨਦੀਪ ਸਿੱਧੂ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਰਜਿੰਦਰ ਸਿੰਘ ਮੰਡ ਰਤਨ ਸਿੰਘ, ਅਜੈਬ ਸਿੰਘ ਤੇ ਨੌਜਵਾਨ ਆਗੂ ਜਸਕਰਨ ਅਜਾਦ ਪਵਨਦੀਪ ਸਿੱਧੂ ਨੇ ਕਿਹਾ ਕਿ ਨਰਸਰੀ ਤੋਂ ਪੰਜਵੀਂ ਤੱਕ ਦੇ ਵੀ ਸਕੂਲ ਖੋਲ੍ਹੇ ਜਾਣ ਕਿਉਂਕਿ ਛੋਟੇ ਬੱਚਿਆਂ ਨੂੰ ਆਨ ਲਾਈਨ ਪੜਾਈ ਬਾਰੇ ਬਹੁਤਾ ਨਹੀਂ ਪਤਾ।

ਉਹ ਛੋਟੇ ਅਤੇ ਗਰੀਬ ਪਰਿਵਾਰਾਂ ਚ ਹੋਣ ਕਰਕੇ ਆਨ ਲਾਈਨ ਪੜਾਈ ਵਾਲੇ ਸਾਧਨ ਨਹੀਂ ਖਰੀਦ ਸਕਦੇ। ਇਸ ਲਈ ਜਰੂਰੀ ਹੈ ਕਿ ਉਹਨਾਂ ਦੇ ਸਕੂਲ ਵੀ ਖੋਲੇ ਜਾਣ। ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ। ਬੇ ਮੌਸਮੀ ਬਰਸਾਤ ਨਾਲ ਖ਼ਰਾਬ ਹੋਈਆ ਆਲੂਆਂ, ਮਟਰਾ ਅਤੇ ਹੋਰ ਫਸ਼ਲਾ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਐਮ ਐਸ ਪੀ ਤੇ ਕਾਨੂੰਨ ਬਣਾਇਆ ਜਾਵੇ। ਲਖੀਮਪੁਰ ਖੀਰੀ ਦੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਸਤਨਾਮ ਸਿੰਘ ਬਿੱਲੇ, ਪਰਵਿੰਦਰ ਸਿੰਘ ਬਲਵੀਰ ਸਿੰਘ, ਸਵਰਨ ਸਿੰਘ, ਆਦਿ ਹਾਜ਼ਰ ਸਨ। ਜਾਰੀ ਕਰਤਾ ਕਾਮਰੇਡ ਸੰਦੀਪ ਅਰੋੜਾ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਚੋਣਾਂ ਚ ਆਪਣੀ ਵੋਟ ਦੀ ਸ਼ਕਤੀ ਦਾ ਇਸਤੇਮਾਲ ਜ਼ਰੂਰ ਕਰੋ -ਰੋਹਿਤ ਪੁਰੀ
Next articleमेरी आवाज ही पहचान है गर याद रहे